ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਪ੍ਰਾਰਥਨਾ ਸਭਾ ਵੀ ਕਰਵਾਈ ਗਈ। ਇਸ ਵਿੱਚ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਤੋਂ ਇਲਾਵਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਸ਼ਾਮਲ ਹੋਏ।
ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਹੋਇਆ ਸੀ। ਉਹ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ 2004 ਤੋਂ 2014 ਤੱਕ ਅਹੁਦੇ ’ਤੇ ਰਹੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿੱਤ ਮੰਤਰੀ ਸਮੇਤ ਕਈ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਸਨ।
ਉਨ੍ਹਾਂ ਦੀ ਜਨਮ ਵਰ੍ਹੇਗੰਢ ਮੌਕੇ ਪਰਿਵਾਰਕ ਮੈਂਬਰਾਂ ਅਤੇ ਕਾਂਗਰਸ ਆਗੂਆਂ ਵੱਲੋਂ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ।












