Homeਹਰਿਆਣਾਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਕੁਮਾਰ ਗੁਪਤਾ ਭਲਕੇ ਹੋਣਗੇ ਸੇਵਾਮੁਕਤ

ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਕੁਮਾਰ ਗੁਪਤਾ ਭਲਕੇ ਹੋਣਗੇ ਸੇਵਾਮੁਕਤ

ਚੰਡੀਗੜ੍ਹ: ਹਰਿਆਣਾ ਦੀ ਨੌਕਰਸ਼ਾਹੀ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪ੍ਰਮੁੱਖ ਸਕੱਤਰ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਕੁਮਾਰ ਗੁਪਤਾ ਭਲਕੇ , 30 ਸਤੰਬਰ ਨੂੰ ਸ਼ਡਿਊਲ ਮੁਤਾਬਕ ਸੇਵਾਮੁਕਤ ਹੋ ਜਾਣਗੇ। ਉਨ੍ਹਾਂ ਦੀ ਸੇਵਾ ਵਧਾਉਣ ਲਈ ਸੂਬਾ ਸਰਕਾਰ ਵੱਲੋਂ ਭੇਜੇ ਪ੍ਰਸਤਾਵ ਨੂੰ ਕੇਂਦਰ ਸਰਕਾਰ ਤੋਂ ਮਨਜ਼ੂਰੀ ਨਹੀਂ ਮਿਲੀ ਹੈ।

ਮੁੱਖ ਮੰਤਰੀ ਦਫ਼ਤਰ ਵਿੱਚ ਸੰਭਾਲ ਰਹੇ ਸਨ ਅਹਿਮ ਜ਼ਿੰਮੇਵਾਰੀਆਂ
1992 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਕੁਮਾਰ ਗੁਪਤਾ ਇਸ ਸਮੇਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ (ਪੀ.ਐਸ.ਸੀ.ਐਮ.) ਦੇ ਨਾਲ-ਨਾਲ ਵਿੱਤ ਅਤੇ ਯੋਜਨਾ ਵਿਭਾਗ ਦਾ ਵਾਧੂ ਚਾਰਜ ਸੰਭਾਲ ਰਹੇ ਹਨ। ਪ੍ਰਸ਼ਾਸਨਿਕ ਹਲਕਿਆਂ ਵਿਚ ਉਹ ਸਭ ਤੋਂ ਤਜਰਬੇਕਾਰ ਅਤੇ ਤਿੱਖੇ ਅਫਸਰਾਂ ਵਿਚ ਗਿਣੇ ਜਾਂਦੇ ਹਨ।

ਉਨ੍ਹਾਂ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਉਨ੍ਹਾਂ ਦਾ ਕਾਰਜਕਾਲ ਇਕ ਸਾਲ ਵਧਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿ ਖਿਆ ਸੀ, ਪਰ ਕੇਂਦਰੀ ਪੱਧਰ ਤੋਂ ਹਰੀ ਝੰਡੀ ਨਾ ਮਿਲਣ ਕਾਰਨ ਹੁਣ ਉਨ੍ਹਾਂ ਦੀ ਸੇਵਾਮੁਕਤੀ ਤੈਅ ਮੰਨੀ ਜਾ ਰਹੀ ਹੈ। ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਹਰਿਆਣਾ ਦੇ ਪ੍ਰਸ਼ਾਸਨਿਕ ਢਾਂਚੇ ਅਤੇ ਮੁੱਖ ਮੰਤਰੀ ਦਫ਼ਤਰ (ਸੀ.ਐਮ.ਓ.) ਵਿੱਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ ਅਤੇ ਨਵੇਂ ਅਧਿਕਾਰੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments