Homeਪੰਜਾਬਵਿਦੇਸ਼ ਨਾ ਜਾਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਕਾਰ 'ਚ...

ਵਿਦੇਸ਼ ਨਾ ਜਾਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਨੌਜਵਾਨ ਨੇ ਕਾਰ ‘ਚ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਪਟਿਆਲਾ : ਪਟਿਆਲਾ (Patiala) ਤੋਂ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਵਿਦੇਸ਼ ਨਾ ਜਾਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਇਕ ਨੌਜਵਾਨ ਨੇ ਚੱਲਦੀ ਕਾਰ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਇਸ ਸਬੰਧੀ ਏ.ਐਸ.ਆਈ ਜਗਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਉਮਰ 32 ਸਾਲ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਰਮਾਣਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਜੋ ਇੱਥੇ ਦਰਸ਼ਨ ਨਗਰ ਵਿੱਚ ਆਪਣੇ ਪਰਿਵਾਰ ਸਮੇਤ ਰਹਿੰਦਾ ਸੀ। ਉਸਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸਦਾ ਭਰਾ ਅਤੇ ਭਰਜਾਈ ਕੈਨੇਡਾ ਵਿੱਚ ਰਹਿੰਦੇ ਹਨ। ਬੀਤੀ ਰਾਤ ਕਰੀਬ 12:00 ਵਜੇ ਜਦੋਂ ਉਹ ਸ਼ਰਾਬ ਪੀ ਕੇ ਕਾਰਨਰ ਵਿਊ ਕਲੋਨੀ ਨੇੜੇ ਜਾ ਰਿਹਾ ਸੀ ਤਾਂ ਉਸ ਨੇ ਆਪਣੇ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਦੱਸਿਆ ਕਿ ਪੋਸਟ ਮਾਰਟਮ ਵਿੱਚ ਵੀ ਸ਼ਰਾਬ ਪੀਣ ਦੀ ਪੁਸ਼ਟੀ ਹੋਈ ਹੈ।

ਏ.ਐਸ.ਆਈ ਜਗਜੀਤ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਵਿਦੇਸ਼ ਜਾਣ ਦਾ ਇੱਛੁਕ ਸੀ ਪਰ ਉਸ ਦਾ ਵੀਜ਼ਾ ਨਹੀਂ ਲੱਗ ਰਿਹਾ ਸੀ। ਇਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ ਅਤੇ ਬੀਤੀ ਰਾਤ ਉਸ ਨੇ ਸ਼ਰਾਬ ਪੀ ਕੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments