Homeਪੰਜਾਬਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਦਾ ਹੈ ਯੋਗ

ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਦਾ ਹੈ ਯੋਗ

ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੀਆਂ ਗਈਆਂ ਸੀ.ਐਮ. ਦੀਆਂ ਯੋਗਸ਼ਾਲਾਵਾਂ ਸੂਬਾ ਨਿਵਾਸੀਆਂ ਨੂੰ ਤੰਦਰੁਸਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੀਆਂ। ਜ਼ਿਲ੍ਹੇ ਦੇ ਪਿੰਡ ਰੁੜਕਾ ਦੇ ਸਰਪੰਚ ਕਮ ਹਲਕਾ ਕੁਆਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮਾਲੇਰਕੋਟਲਾ ਸਿੰਗਾਰਾ ਸਿੰਘ ਨੇ 11ਵੇਂ ਕੌਮਾਂਤਰੀ ਯੋਗਾ ਦਿਵਸ ਮੌਕੇ ਪਿੰਡ ਨਿਵਾਸੀਆਂ ਨੂੰ ਯੋਗ ਪ੍ਰਤੀ ਪ੍ਰੇਰਿਤ ਕਰਦਿਆ ਕੀਤਾ ।

ਉਨ੍ਹਾਂ ਕਿਹਾ ਕਿ ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਦਾ ਹੈ। ਜੋ ਸਾਡੇ ਸਰੀਰ ਨੂੰ ਨਿਰੋਗ ਅਤੇ ਮਨ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਲਈ ਜਦੋਂ 25 ਲੋਕ ਯੋਗ ਕਰਨ ਲਈ ਤਿਆਰ ਹੋ ਜਾਣ ਤਾਂ ਸ਼ਹਿਰ ਵਾਸੀ ਟੋਲ ਫਰੀ ਨੰਬਰ 76694-00500 ਉਪਰ ਫੋਨ ਕਰਨ ਜਾਂ https://cmdiyogshala.punjab.gov.in ਵੈਬਸਾਈਟ ਉਤੇ ਲਾਗਇਨ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ। ਉਹਨਾਂ ਯੋਗ ਲਾਭਪਾਤਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸਵੇਰ ਸਮੇਂ ਯੋਗਾ ਲਈ ਸਮਾਂ ਜਰੂਰ ਕੱਢਣ । ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦਾ ਹਿੱਸਾ ਬਣਨ ਲਈ ਵੀ ਪ੍ਰੇਰਿਤ ਕੀਤਾ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਲਈ ਵੀ ਕਿਹਾ। ਇਸ ਮੌਕੇ ਸਮੂਹ ਗਰਾਮ ਪੰਚਾਇਤ ਰੁੜਕਾ, ਨਹਿਰੂ ਯੁਵਾ ਕੇਂਦਰ ਤੋਂ ਜਸਵਿੰਦਰ ਸਿੰਘ, ਸੈਕਟਰੀ ਸੰਦੀਪ ਕੌਰ ਅਤੇ ਯੋਗਾ ਟ੍ਰੇਨਰ ਓਮਰ ਵੀ ਮੌਜੂਦ ਸਨ । ਇਸ ਮੌਕੇ ਨਹਿਰੂ ਯੁਵਾ ਕੇਂਦਰ ਵੱਲੋਂ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments