ਜੈਪੁਰ: ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਅਤੇ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਨੇ ਅੱਜ , ਸ਼ੁੱਕਰਵਾਰ ਨੂੰ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ‘ਤੇ ਕਨੋਡੀਆ ਕਾਲਜ ਨੇੜੇ ਸਥਿਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਅਤੇ ਸ਼ਾਸਤਰੀ ਜੀ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।
ਬਾਅਦ ਵਿੱਚ ਰਾਜਪਾਲ ਅਤੇ ਮੁੱਖ ਮੰਤਰੀ ਨੇ ਗਾਂਧੀ ਸਰਕਲ ਵਿਖੇ ਰਾਮਧੁਨ ਅਤੇ ਭਗਤੀ ਸੰਗੀਤ ਵੀ ਸੁਣਿਆ।








