Homeਪੰਜਾਬਸੇਵਾ ਕੇਂਦਰ ਮੁਲਾਜ਼ਮਾਂ ਦਾ ਅਲਟੀਮੇਟਮ, 5 ਅਕਤੂਬਰ ਨੂੰ ਲੈ ਕੇ ਕੀਤਾ ਵੱਡਾ...

ਸੇਵਾ ਕੇਂਦਰ ਮੁਲਾਜ਼ਮਾਂ ਦਾ ਅਲਟੀਮੇਟਮ, 5 ਅਕਤੂਬਰ ਨੂੰ ਲੈ ਕੇ ਕੀਤਾ ਵੱਡਾ ਐਲਾਨ

ਤਪਾ ਮੰਡੀ : ਸੇਵਾ ਕੇਂਦਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਦੇ ਨਿਰਦੇਸ਼ਾਂ ‘ਤੇ ਸੇਵਾ ਕੇਂਦਰਾਂ ‘ਚ ਤਾਇਨਾਤ ਸੁਰੱਖਿਆ ਗਾਰਡਾਂ ਅਤੇ ਅਪਰੇਟਰਾਂ ਦੀਆਂ ਬਕਾਇਆ ਤਨਖਾਹਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਏ.ਡੀ.ਸੀ. ਬਰਨਾਲਾ ਵਿਵੇਕ ਕੁਮਾਰ ਮੋਦੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਸੁਰੱਖਿਆ ਗਾਰਡਾਂ ਕੁਲਵੰਤ ਦਾਸ ਅਤੇ ਦਵਿੰਦਰ ਦਾਸ ਤਪਾ ਨੇ ਦੱਸਿਆ ਕਿ ਕਰਮਚਾਰੀ ਲੰਬੇ ਸਮੇਂ ਤੋਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੰਗ ਪੱਤਰ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ 4 ਅਕਤੂਬਰ ਤੱਕ ਬਕਾਇਆ ਤਨਖਾਹ ਅਤੇ ਟੀ.ਏ. ਜਾਰੀ ਨਾ ਕੀਤਾ ਤਾਂ 5 ਅਕਤੂਬਰ ਤੋਂ ਡੀ.ਐਸ.ਡੀ., ਐਲ.ਆਰ.ਓ. ਆਪ੍ਰੇਟਰ, ਸੁਰੱਖਿਆ ਗਾਰਡ ਅਤੇ ਸਫ਼ਾਈ ਕਰਮਚਾਰੀ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਗੇ। ਯੂਨੀਅਨ ਅਨੁਸਾਰ ਸਫ਼ਾਈ ਕਰਮਚਾਰੀ ਸੁਰੱਖਿਆ ਗਾਰਡ ਸੇਵਾ ਕੇਂਦਰ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਗੁਰਪਾਲ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਬਸੀਰ ਸਿੰਘ, ਸੰਦੀਪ ਸਿੰਘ, ਨਿਰਮਲ ਸਿੰਘ, ਬਲਜਿੰਦਰ ਸਿੰਘ ਅਤੇ ਹੋਰ ਸੁਰੱਖਿਆ ਗਾਰਡ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments