Homeਪੰਜਾਬਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਇਨ੍ਹੀਂ ਦਿਨੀਂ ਮੌਸਮ ਖੁਸ਼ਕ ਬਣਿਆ ਹੋਇਆ ਹੈ ਅਤੇ ਸੂਬੇ ਵਿੱਚੋਂ ਮਾਨਸੂਨ ਦੀ ਵਾਪਸੀ ਹੋ ਚੁੱਕੀ ਹੈ । ਮੌਸਮ ਵਿਭਾਗ ਨੇ 3 ਤੋਂ 8 ਅਕਤੂਬਰ ਤੱਕ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਫਿਲਹਾਲ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਹਾਲਾਂਕਿ 7 ਅਤੇ 8 ਅਕਤੂਬਰ ਨੂੰ ਕੁਝ ਜ਼ਿਲਿਆਂ ‘ਚ ਹਲਕਾ ਮੀਂਹ ਪੈ ਸਕਦਾ ਹੈ , ਪਰ ਇਸ ਦੀ ਸੰਭਾਵਨਾ ਬਹੁਤ ਘੱਟ ਦੱਸੀ ਗਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 0.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਮੀਂਹ ਪੈਣ ਦੀ ਬਹੁਤੀ ਸੰਭਾਵਨਾ ਨਹੀਂ ਹੈ। ਪੰਜਾਬ ਵਿੱਚ ਇਸ ਸਮੇਂ ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ। ਮੀਂਹ ਨਾ ਪੈਣ ਨਾਲ ਕਿਸਾਨਾਂ ਨੂੰ ਝੋਨੇ ਦੀ ਕਟਾਈ ਦਾ ਕੰਮ ਆਸਾਨੀ ਨਾਲ ਪੂਰਾ ਕਰਨ ਵਿੱਚ ਮਦਦ ਮਿਲੇਗੀ।

ਮੌਸਮ ਵਿਭਾਗ ਦੇ ਮਾਹਿਰਾਂ ਨੇ ਲੋਕਾਂ ਨੂੰ ਬਦਲਦੇ ਮੌਸਮ ਦੌਰਾਨ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਦੀ ਸਲਾਹ ਦਿੱਤੀ ਹੈ। ਮੌਸਮ ਹੌਲੀ-ਹੌਲੀ ਗਰਮ ਤੋਂ ਠੰਡ ਵੱਲ ਵਧ ਰਿਹਾ ਹੈ, ਇਸ ਲਈ ਮੌਸਮ ਵਿੱਚ ਤਬਦੀਲੀ ਕਾਰਨ ਬਿਮਾਰੀਆਂ ਦਾ ਖਤਰਾ ਵੱਧ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments