Homeਦੇਸ਼ਯੂਥ ਕਾਂਗਰਸੀ ਆਗੂ ਦੇ ਘਰ 'ਤੇ ਹਮਲਾ, ਵਾਹਨਾਂ ਦੀ ਕੀਤੀ ਭੰਨਤੋੜ

ਯੂਥ ਕਾਂਗਰਸੀ ਆਗੂ ਦੇ ਘਰ ‘ਤੇ ਹਮਲਾ, ਵਾਹਨਾਂ ਦੀ ਕੀਤੀ ਭੰਨਤੋੜ

ਕੰਨੂਰ: ਕੇਰਲ ਦੇ ਤਾਲੀਪਰੰਬਾ ਵਿੱਚ ‘ਡੈਮੋਕਰੇਟਿਕ ਯੂਥ ਫੈਡਰੇਸ਼ਨ ਆਫ ਇੰਡੀਆ’ (ਡੀ.ਵਾਈ.ਐਫ.ਆਈ.) ਦੇ ਕਥਿਤ ਵਰਕਰਾਂ ਨੇ ਯੂਥ ਕਾਂਗਰਸ ਦੇ ਇੱਕ ਆਗੂ ਦੇ ਘਰ ‘ਤੇ ਹਮਲਾ ਕੀਤਾ ਅਤੇ ਦੋ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਪੁਲਿਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਇਸ ਸਬੰਧ ਵਿੱਚ ਡੀ.ਵਾਈ.ਐਫ.ਆਈ. ਆਗੂ ਅਖਿਲ ਐਮ.ਸੀ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਮੁਤਾਬਕ ਇਹ ਹਮਲਾ ਬੀਤੀ ਰਾਤ ਕਰੀਬ 11 ਵਜੇ ਪੁਕੋਥੁਨਾਡਾ, ਤਾਲੀਪਰੰਬਾ ‘ਚ ਯੂਥ ਕਾਂਗਰਸ ਨੇਤਾ ਰਾਹੁਲ ਵੇਚਿਓਟੂ ਦੇ ਘਰ ‘ਤੇ ਹੋਇਆ। ਮੁਲਜ਼ਮਾਂ ਨੇ ਕਥਿਤ ਤੌਰ ’ਤੇ ਘਰ ਦੇ ਦਰਵਾਜ਼ੇ ’ਤੇ ਲੱਤਾਂ ਮਾਰੀਆਂ ਅਤੇ ਅੰਦਰ ਮੌਜੂਦ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਹਮਲਾਵਰਾਂ ਨੇ ਘਰ ਦੇ ਬਾਹਰ ਖੜ੍ਹੀਆਂ ਦੋ ਮਿੰਨੀ ਲਾਰੀਆਂ ਦੇ ਸ਼ੀਸ਼ੇ ਤੋੜ ਦਿੱਤੇ, ਜਿਸ ਨਾਲ 2 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ।

ਪੁਲਿਸ ਨੂੰ ਸ਼ੱਕ ਹੈ ਕਿ ਇਹ ਹਮਲਾ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਯੂਥ ਕਾਂਗਰਸ ਅਤੇ ਡੀ.ਵਾਈ.ਐਫ.ਆਈ. ਵਰਕਰਾਂ ਦਰਮਿਆਨ ਹਿੰਸਕ ਝੜਪਾਂ ਨਾਲ ਜੁੜਿਆ ਹੋ ਸਕਦਾ ਹੈ। ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਦਰਅਸਲ 30 ਸਤੰਬਰ ਨੂੰ ਕੇਰਲ ਯੂਨੀਵਰਸਿਟੀ ਦੇ ਹੋਸਟਲ ‘ਚ ਯੂਥ ਕਾਂਗਰਸ ਅਤੇ ਐੱਸ.ਐੱਫ.ਆਈ. ਵਰਕਰਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਕੀਤਾ ਸੀ, ਜਿਸ ਤੋਂ ਬਾਅਦ ਸੂਬੇ ‘ਚ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments