Homeਪੰਜਾਬਕੀਰਤਪੁਰ ਸਾਹਿਬ ’ਚ ਤੜਕੇ ਪੁਲਿਸ ਦਾ ਵੱਡਾ CASO ਆਪਰੇਸ਼ਨ

ਕੀਰਤਪੁਰ ਸਾਹਿਬ ’ਚ ਤੜਕੇ ਪੁਲਿਸ ਦਾ ਵੱਡਾ CASO ਆਪਰੇਸ਼ਨ

ਕੀਰਤਪੁਰ ਸਾਹਿਬ: ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਅੱਜ ਸਵੇਰੇ ਤੜਕਸਾਰ ਵਿਸ਼ੇਸ਼ CASO (ਕੋਰਡਨ ਐਂਡ ਸਰਚ ਆਪਰੇਸ਼ਨ) ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਆਈ.ਪੀ.ਐਸ. ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਟੀਮਾਂ ਨੇ ਕਈ ਸ਼ੱਕੀ ਅਤੇ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ।

ਇਸ ਦੌਰਾਨ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਹਿਮਾਚਲ-ਪੰਜਾਬ ਸਰਹੱਦ ਨਾਲ ਲੱਗਦੀ ਇੱਕ ਫੈਕਟਰੀ ਦੀ ਪਾਰਕਿੰਗ, ਟਰੱਕ ਯੂਨੀਅਨ ਦੇ ਆਸ-ਪਾਸ ਦੇ ਇਲਾਕਿਆਂ ਅਤੇ ਉਨ੍ਹਾਂ ਹੋਰ ਥਾਵਾਂ ’ਤੇ ਚੈਕਿੰਗ ਕੀਤੀ, ਜਿੱਥੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਾਂ ਗਤੀਵਿਧੀਆਂ ਸਬੰਧੀ ਪੁਲਿਸ ਨੂੰ ਸੂਚਨਾਵਾਂ ਮਿਲਦੀਆਂ ਰਹੀਆਂ ਹਨ।

ਥਾਣਾ ਮੁਖੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਸਵੇਰ ਤੋਂ ਹੀ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਸਿਰਫ਼ ਸਵੇਰ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਦਿਨ ਭਰ ਵੱਖ-ਵੱਖ ਸਥਾਨਾਂ ’ਤੇ ਪੁਲਿਸ ਦੀ ਚੈਕਿੰਗ ਜਾਰੀ ਰਹੇਗੀ।

ਉਨ੍ਹਾਂ ਮੁਤਾਬਕ CASO ਆਪਰੇਸ਼ਨ ਦੌਰਾਨ ਸਾਹਮਣੇ ਆਉਣ ਵਾਲੇ ਨਤੀਜਿਆਂ ਅਤੇ ਪੁਲਿਸ ਵੱਲੋਂ ਕੀਤੀ ਜਾਣ ਵਾਲੀ ਅਗਲੀ ਕਾਰਵਾਈ ਬਾਰੇ ਜਾਣਕਾਰੀ ਸ਼ਾਮ ਤੱਕ ਸਾਂਝੀ ਕੀਤੀ ਜਾਵੇਗੀ।

ਨਸ਼ਿਆਂ ਖ਼ਿਲਾਫ਼ ਸਵੇਰੇ-ਸਵੇਰੇ ਹੋਈ ਇਸ ਵੱਡੀ ਪੁਲਿਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਹਲਚਲ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਲਗਾਤਾਰ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments