Homeਪੰਜਾਬਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ 2 ਹੈਂਡ ਗ੍ਰਨੇਡ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ 2 ਹੈਂਡ ਗ੍ਰਨੇਡ ਬਰਾਮਦ

ਅੰਮ੍ਰਿਤਸਰ: ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਦੀ ਅਮਨ-ਸ਼ਾਂਤੀ ਨੂੰ ਪ੍ਰਭਾਵਿਤ ਕਰਨ ਦੀ ਕਥਿਤ ਕੋਸ਼ਿਸ਼ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ AK-47 ਰਾਈਫ਼ਲ, ਮੈਗਜ਼ੀਨ, ਵੱਡੀ ਗਿਣਤੀ ਵਿੱਚ ਜ਼ਿੰਦਾ ਕਾਰਤੂਸ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇੱਕ ਨੈੱਟਵਰਕ ਬਾਰੇ ਇਨਪੁਟ ਮਿਲਿਆ ਸੀ। ਇਸ ਤੋਂ ਬਾਅਦ ਕੀਤੀ ਕਾਰਵਾਈ ਦੌਰਾਨ ਇਹ ਹਥਿਆਰ ਬਰਾਮਦ ਕੀਤੇ ਗਏ ਅਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ।

ਪਾਕਿਸਤਾਨ ਤੋਂ ਸਰਹੱਦ ਪਾਰ ਭੇਜੀ ਗਈ ਸੀ ਖੇਪ

ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਬਰਾਮਦ ਕੀਤੀ ਗਈ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਤੋਂ ਸਰਹੱਦ ਪਾਰ ਕਰਵਾ ਕੇ ਭਾਰਤ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਹੈ। ਜਾਂਚ ਦੌਰਾਨ ਮੁਲਜ਼ਮ ਦੇ ਵਿਦੇਸ਼ ਵਿੱਚ ਬੈਠੇ ਕੁਝ ਲੋਕਾਂ ਨਾਲ ਸੰਪਰਕ ਹੋਣ ਦੀ ਵੀ ਗੱਲ ਪੁਲਿਸ ਵੱਲੋਂ ਕਹੀ ਗਈ ਹੈ। ਮਾਮਲੇ ਸਬੰਧੀ ਘਰਿੰਡਾ ਥਾਣੇ ਵਿੱਚ ਆਰਮਜ਼ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਨੈੱਟਵਰਕ ਦੀਆਂ ਕੜੀਆਂ ਜੋੜਨ ’ਚ ਜੁਟੀ ਪੁਲਿਸ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਥਿਆਰਾਂ ਦੀ ਇਹ ਖੇਪ ਕਿਸ ਵਿਅਕਤੀ ਜਾਂ ਗਰੁੱਪ ਤੱਕ ਪਹੁੰਚਾਈ ਜਾਣੀ ਸੀ ਅਤੇ ਇਸ ਪਿੱਛੇ ਕਿਸੇ ਵੱਡੀ ਵਾਰਦਾਤ ਦੀ ਯੋਜਨਾ ਸੀ ਜਾਂ ਨਹੀਂ।

ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕਰਦਿਆਂ ਨੈੱਟਵਰਕ ਨਾਲ ਜੁੜੀਆਂ ਹੋਰ ਕੜੀਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਅਮਨ-ਸ਼ਾਂਤੀ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments