Homeਪੰਜਾਬਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਬੱਸ ਹਾਦਸਾਗ੍ਰਸਤ, ਕੰਡਕਟਰ ਸਣੇ 3 ਦੀ ਮੌਤ

ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਬੱਸ ਹਾਦਸਾਗ੍ਰਸਤ, ਕੰਡਕਟਰ ਸਣੇ 3 ਦੀ ਮੌਤ

ਬੰਗਾ: ਬੰਗਾ-ਫਗਵਾੜਾ ਨੈਸ਼ਨਲ ਹਾਈਵੇ ’ਤੇ ਪਿੰਡ ਮਜਾਰੀ ਨੇੜੇ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਮਨਾਲੀ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸਵਾਰੀਆਂ ਨਾਲ ਭਰੀ ਨਿੱਜੀ ਬੱਸ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਜਾ ਡਿੱਗੀ ਅਤੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਵਿੱਚ ਬੱਸ ਦਾ ਕੰਡਕਟਰ ਖੇਮ ਸਿੰਘ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਵਿਦਿਆਰਥਣ ਜਸ਼ੀਨਾ ਜੋਸਫ ਅਤੇ ਇੱਕ ਅਣਪਛਾਤਾ ਵਿਅਕਤੀ ਸ਼ਾਮਲ ਦੱਸੇ ਜਾ ਰਹੇ ਹਨ।

ਮੁੱਢਲੀ ਜਾਣਕਾਰੀ ਮੁਤਾਬਕ ਕੇ.ਟੀ.ਸੀ. ਕੰਪਨੀ ਦੀ ਬੱਸ ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ ਅਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਯਾਤਰੀ ਸਵਾਰ ਸਨ।

ਜਦੋਂ ਬੱਸ ਬੰਗਾ ਫਲਾਈਓਵਰ ਪਾਰ ਕਰਕੇ ਪਿੰਡ ਮਜਾਰੀ ਦੇ ਨੇੜੇ ਪਹੁੰਚੀ ਤਾਂ ਪੁਲ ਤੋਂ ਹੇਠਾਂ ਉਤਰਦੇ ਸਮੇਂ ਇਹ ਬੇਕਾਬੂ ਹੋ ਗਈ। ਇਸ ਤੋਂ ਬਾਅਦ ਬੱਸ ਹੇਠਾਂ ਡਿੱਗ ਕੇ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਹਾਦਸੇ ਵਿੱਚ 21 ਲੋਕਾਂ ਦੇ ਮਾਮੂਲੀ ਜ਼ਖਮੀ ਹੋਣ ਦੀ ਜਾਣਕਾਰੀ ਹੈ, ਜਦਕਿ 3 ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ।

ਕੁਝ ਜ਼ਖਮੀਆਂ ਨੂੰ ਬੰਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਦਕਿ ਹੋਰਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਵਿਖੇ ਇਲਾਜ ਲਈ ਪਹੁੰਚਾਇਆ ਗਿਆ।

ਗੰਭੀਰ ਜ਼ਖਮੀਆਂ ਵਿੱਚ ਜਤਿਨ ਅਤੇ ਸੰਜੇ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਡੀ.ਐੱਮ.ਸੀ. ਲੁਧਿਆਣਾ ਰੈਫਰ ਕੀਤਾ ਗਿਆ ਹੈ।

ਉੱਥੇ ਹੀ ਅੰਮ੍ਰਿਤਸਰ ਵਾਸੀ ਵਿਸ਼ਾਲ ਤੁੱਲੀ, ਜੋ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਹਨ, ਦਾ ਇਲਾਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜਾਰੀ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਲੋਕਾਂ ਅਤੇ ਰਾਹਤ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਣ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ। ਹਾਦਸੇ ਦੇ ਕਾਰਨਾਂ ਬਾਰੇ ਫਿਲਹਾਲ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬੱਸ ਹਾਦਸੇ ਦਾ ਸ਼ਿਕਾਰ ਕਿਨ੍ਹਾਂ ਹਾਲਾਤਾਂ ਵਿੱਚ ਹੋਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments