Homeਦੇਸ਼ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੋਣਾਂ ਦਾ ਕੀਤਾ ਗਿਆ ਐਲਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੋਣਾਂ ਦਾ ਕੀਤਾ ਗਿਆ ਐਲਾਨ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀ ਹੋਣ ਵਾਲੀ ਚੋਣ ਦਾ ਐਲਾਨ ਹੋ ਗਿਆ ਹੈ। ਚੋਣ ਦੀ ਤਾਰੀਖ਼ 25 ਜੂਨ ਤੈਅ ਕੀਤੀ ਗਈ ਹੈ। ਇਸ ਚੋਣ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਜੀ.ਐਮ.ਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਚੋਣ ਕਰਵਾਉਣ ਦਾ ਅਧਿਕਾਰ ਦਿੱਲੀ ਦੇ ਉਪਰਾਜਪਾਲ ਅਤੇ ਗੁਰਦੁਆਰਾ ਨਿਰਦੇਸ਼ਕ ਦਾ ਹੁੰਦਾ ਹੈ। ਇਨ੍ਹਾਂ ਚੋਣਾਂ ਨੂੰ ਉਹ ਸੁਚੱਜੇ ਢੰਗ ਨਾਲ ਕਰਵਾਉਣ ਲਈ ਤਿਆਰ ਹਨ । ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਚੋਣਾਂ ਸ਼ਾਂਤੀਪੂਰਕ ਢੰਗ ਨਾਲ ਹੋਣਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੱਲੋਂ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਸ ਦਾ ਉਚਿਤ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ, ‘‘ਸਾਡੀ ਪਾਰਟੀ ਆਉਂਦੇ ਸਮੇਂ ਵਿੱਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕਰੇਗੀ।’’

ਉਨ੍ਹਾਂ SGPC ਚੋਣਾਂ ਨਾਲ ਤੁਲਨਾ ਕਰਦਿਆਂ ਕਿਹਾ ਕਿ ਜਿਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਿਫਾਫਾ ਦੇ ਕੇ ਪ੍ਰਧਾਨ ਦਾ ਨਾਮ ਐਲਾਨ ਕਰਦੇ ਹਨ, ਇਸ ਦੇ ਉਲਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸਭ ਤੋਂ ਨੌਜਵਾਨ ਮੈਂਬਰ ਵੱਲੋਂ ਅਹੁਦੇਦਾਰਾਂ ਦੇ ਨਾਮ ਪ੍ਰਸਤਾਵਿਤ ਕੀਤੇ ਜਾਣਗੇ। ਉਨ੍ਹਾਂ ਨੂੰ ਦੂਜੇ ਮੈਂਬਰ ਵੱਲੋਂ ਸਮਰਥਨ ਮਿਲੇਗਾ ਅਤੇ ਫਿਰ ਜਨਰਲ ਹਾਊਸ ਵੱਲੋਂ ਚੋਣ ਕੀਤੀ ਜਾਵੇਗੀ। ਕਮੇਟੀ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਅਹੁਦੇਦਾਰਾਂ ਦੇ ਨਾਲ ਨਾਲ ਇੱਕ ਕਾਰਜਕਾਰੀ ਕਮੇਟੀ ਦੀ ਵੀ ਚੋਣ ਹੋਵੇਗੀ। ਚੋਣਾਂ ਵਿਚ ਦੇਰੀ ਬਾਰੇ ਕਾਲਕਾ ਨੇ ਦੱਸਿਆ ਕਿ ਇਹ ਚੋਣਾਂ ਅਦਾਲਤਾਂ ਵਿੱਚ ਵਿਰੋਧੀਆਂ ਵੱਲੋਂ ਫਾਈਲ ਕੀਤੀਆਂ ਪਟੀਸ਼ਨਾਂ ਦੇ ਚਲਦੇ ਨਹੀਂ ਹੋ ਸਕੀਆਂ। ਹੁਣ ਜਦੋਂ ਕਿ ਚੋਣਾਂ ਦੀ ਮਿਆਦ ਨੂੰ ਦੋ ਸਾਲ ਲੰਘ ਚੁੱਕੇ ਹਨ, ਡਾਇਰੈਕਟਰ ਗੁਰਦੁਆਰਾ ਚੋਣਾਂ ਅਤੇ ਉਪ-ਰਾਜਪਾਲ ਨੇ ਇਹ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments