ਉੱਤਰਾਖੰਡ: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ‘ਚ ਬੀਤੀ ਰਾਤ ਨੂੰ 4.9 ਤੀਬਰਤਾ ਦੇ ਭੂਚਾਲ ਤੋਂ ਬਾਅਦ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਇਸ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਵਾਲੀ ਸਰਕਾਰੀ ਏਜੰਸੀ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨ.ਸੀ.ਐਸ.) ਅਨੁਸਾਰ ਭੂਚਾਲ ਦਾ ਕੇਂਦਰ ਉੱਤਰਾਖੰਡ ਦੇ ਚਮੋਲੀ ‘ਚ 13 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਐੱਨ.ਸੀ.ਐੱਸ. ਦੇ ਮੁਤਾਬਕ ਰਿਕਟਰ ਪੈਮਾਨੇ ‘ਤੇ 4.9 ਦੀ ਤੀਬਰਤਾ ਵਾਲਾ ਇਹ ਭੂਚਾਲ ਰਾਤ 10:23 ਵਜੇ ਆਇਆ।









