Homeਪੰਜਾਬਹਥਿਆਰਾਂ ਨਾਲ ਲੈਸ ਲੱਕੀ ਪਟਿਆਲ ਗੈਂਗ ਦੇ 5 ਮੈਂਬਰ ਕਾਬੂ

ਹਥਿਆਰਾਂ ਨਾਲ ਲੈਸ ਲੱਕੀ ਪਟਿਆਲ ਗੈਂਗ ਦੇ 5 ਮੈਂਬਰ ਕਾਬੂ

ਨਵਾਂਸ਼ਹਿਰ: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਏ ਜਾ ਰਹੇ ਆਪ੍ਰੇਸ਼ਨ ਪ੍ਰਹਾਰ ਤਹਿਤ ਨਵਾਂਸ਼ਹਿਰ ਪੁਲਿਸ ਨੂੰ ਵੱਡੀ ਸਫਲਤਾ ਮਿਲਣ ਦਾ ਦਾਅਵਾ ਕੀਤਾ ਗਿਆ ਹੈ। CIA ਸਟਾਫ਼ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਕਾਰਵਾਈ ਦੌਰਾਨ ਪੁਲਿਸ ਨੇ ਲੱਕੀ ਪਟਿਆਲ ਗੈਂਗ ਨਾਲ ਕਥਿਤ ਤੌਰ ’ਤੇ ਜੁੜੇ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨ ਰਾਮ ਉਰਫ਼ ਅੱਲਾ ਬੰਗਾ ਸਦਰ, ਸਤਨਾਮ ਉਰਫ਼ ਸਾਬੀ ਮੇਹਟੀਆਣਾ ਵਾਸੀ ਹੁਸ਼ਿਆਰਪੁਰ, ਤਰਲੋਚਨ ਬਹਿਰਾਮ ਵਾਸੀ ਨਵਾਂਸ਼ਹਿਰ, ਗੁਰਦੀਪ ਸਿੰਘ ਗੜ੍ਹਪਦਾਣਾ ਅਤੇ ਕਰਨ ਕੁਮਾਰ ਵਾਸੀ ਫਰਾਲਾ ਵਜੋਂ ਹੋਈ ਹੈ।

ਤਿੰਨ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ

ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ .30 ਬੋਰ ਦਾ ਇੱਕ ਪਿਸਤੌਲ, ਇੱਕ ਵਿਦੇਸ਼ੀ .30 ਬੋਰ ਪਿਸਤੌਲ ਅਤੇ .32 ਬੋਰ ਦਾ ਇੱਕ ਦੇਸੀ ਪਿਸਤੌਲ ਬਰਾਮਦ ਕਰਨ ਦੀ ਜਾਣਕਾਰੀ ਦਿੱਤੀ ਹੈ। ਇਨ੍ਹਾਂ ਤੋਂ ਇਲਾਵਾ ਕੁੱਲ 13 ਜਿੰਦਾ ਕਾਰਤੂਸ ਵੀ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਕਥਿਤ ਤੌਰ ’ਤੇ ਚੋਰੀ ਕੀਤੀ ਮੋਟਰਸਾਈਕਲ ਵੀ ਬਰਾਮਦ ਕੀਤੀ ਹੈ।

ਟੈਂਪੂ ਡਰਾਈਵਰ ’ਤੇ ਗੋਲੀਬਾਰੀ ਮਾਮਲੇ ਨਾਲ ਵੀ ਜੋੜਿਆ

ਪੁਲਿਸ ਅਨੁਸਾਰ 28 ਸਤੰਬਰ ਨੂੰ ਬੰਗਾ ਦੇ ਸਲੋਹ ਮੋੜ ’ਤੇ ਇੱਕ ਟੈਂਪੂ ਡਰਾਈਵਰ ਨੂੰ ਗੋਲੀ ਮਾਰਨ ਦੀ ਘਟਨਾ ਦੀ ਜਾਂਚ ਦੌਰਾਨ ਕਰਨ ਕੁਮਾਰ ਅਤੇ ਗੁਰਦੀਪ ਸਿੰਘ ਦੀ ਕਥਿਤ ਭੂਮਿਕਾ ਸਾਹਮਣੇ ਆਈ ਸੀ। ਪੁੱਛਗਿੱਛ ਦੌਰਾਨ ਪੁਲਿਸ ਨੂੰ ਗੈਂਗ ਨਾਲ ਸਬੰਧਤ ਹੋਰ ਜਾਣਕਾਰੀਆਂ ਮਿਲਣ ਦਾ ਦਾਅਵਾ ਕੀਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਲੱਕੀ ਪਟਿਆਲ ਵੱਲੋਂ ਮੁਲਜ਼ਮਾਂ ਨੂੰ ਜਲੰਧਰ ਅਤੇ ਚੰਡੀਗੜ੍ਹ ਵਿੱਚ ਦੋ ਕਥਿਤ ਟਾਰਗੇਟ ਕਿਲਿੰਗਾਂ ਲਈ ਨਿਸ਼ਾਨੇ ਦਿੱਤੇ ਗਏ ਸਨ। ਜਾਂਚ ਮੁਤਾਬਕ ਮੁਲਜ਼ਮ ਤਰਨਤਾਰਨ ਦੇ ਪੱਟੀ ਇਲਾਕੇ ਤੋਂ ਹਥਿਆਰ ਲੈ ਕੇ ਆਏ ਸਨ ਅਤੇ ਕਥਿਤ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ।

ਪੁਲਿਸ ਨੂੰ ਰਿਮਾਂਡ ’ਚ ਹੋਰ ਖੁਲਾਸਿਆਂ ਦੀ ਉਮੀਦ

ਗ੍ਰਿਫ਼ਤਾਰ ਕੀਤੇ ਸਾਰੇ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਪੁਲਿਸ ਰਿਮਾਂਡ ਲੈ ਕੇ ਹਥਿਆਰਾਂ ਦੀ ਸਪਲਾਈ, ਗੈਂਗ ਨਾਲ ਉਨ੍ਹਾਂ ਦੇ ਕਥਿਤ ਸਬੰਧ ਅਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ।

ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਥਾਣਾ ਸਦਰ ਬੰਗਾ ਵਿਖੇ ਮੁਕੱਦਮਾ ਨੰਬਰ 135 ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ BNS ਦੀਆਂ ਧਾਰਾਵਾਂ 308(4), 351(2), 303(2), 48 ਅਤੇ ਆਰਮਜ਼ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments