Homeਪੰਜਾਬਪੰਜਾਬ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ 8 ਅਕਤੂਬਰ ਤੋਂ ਸ਼ੁਰੂ

ਪੰਜਾਬ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ 8 ਅਕਤੂਬਰ ਤੋਂ ਸ਼ੁਰੂ

ਅੰਮ੍ਰਿਤਸਰ: ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਸੰਗਠਨਾਤਮਕ ਸਰਗਰਮੀ ਤੇਜ਼ ਕਰ ਦਿੱਤੀ ਹੈ। ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਪਾਰਟੀ ਦਾ ਨਵਾਂ ਅਭਿਆਨ 8 ਅਕਤੂਬਰ ਤੋਂ ਅੰਮ੍ਰਿਤਸਰ ਵਿੱਚ ਸ਼ੁਰੂ ਹੋਵੇਗਾ। ਦੋਵੇਂ ਆਗੂ ਦਿੱਲੀ ਤੋਂ ਪੰਜਾਬ ਪਹੁੰਚਣਗੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਚੋਣੀ ਸਰਗਰਮੀਆਂ ਦੀ ਸ਼ੁਰੂਆਤ ਕਰਨਗੇ।

ਕਾਂਗਰਸ ਵੱਲੋਂ 8 ਅਕਤੂਬਰ ਨੂੰ ਅੰਮ੍ਰਿਤਸਰ, 9 ਅਕਤੂਬਰ ਨੂੰ ਚਿੰਤਪੂਰਨੀ, 10 ਅਕਤੂਬਰ ਨੂੰ ਜਲੰਧਰ ਅਤੇ 11 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਪ੍ਰੋਗਰਾਮ ਰੱਖੇ ਗਏ ਹਨ। ਪਾਰਟੀ ਦਾ ਮਕਸਦ ਵੱਖ-ਵੱਖ ਧੜਿਆਂ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਨੂੰ ਇੱਕ ਮੰਚ ’ਤੇ ਲਿਆ ਕੇ ਸੰਗਠਨ ਨੂੰ ਮਜ਼ਬੂਤ ਕਰਨਾ ਹੈ।

ਪਰਗਟ ਸਿੰਘ 11 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਰਸਮੀ ਤੌਰ ’ਤੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ਰਿਪੋਰਟਾਂ ਮੁਤਾਬਕ 5,000 ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਦੀ ਤਿਆਰੀ ਕੀਤੀ ਜਾ ਰਹੀ ਹੈ।

ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਸਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਧਿਆਨ ਦੇਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments