ਚੰਡੀਗੜ੍ਹ: ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ ਦੀ ਖ਼ਬਰ ਨਾਲ ਫ਼ਿਲਮ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਹੈ। 75 ਸਾਲ ਦੀ ਉਮਰ ਵਿੱਚ ਨਾਨਾ ਪਾਟੇਕਰ ਦਾ ਗੋਆ ਵਿਖੇ ਦਿਹਾਂਤ ਹੋ ਗਿਆ। ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਮੌਤ ਕਾਰਡਿਅਕ ਅਰੇਸਟ ਕਾਰਨ ਹੋਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨਾਨਾ ਪਾਟੇਕਰ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਵਿੱਚ ਕਿਹਾ ਕਿ ਇਸ ਖ਼ਬਰ ’ਤੇ ਵਿਸ਼ਵਾਸ ਕਰਨਾ ਬਹੁਤ ਮੁਸ਼ਕਲ ਹੈ ਕਿ ਨਾਨਾ ਪਾਟੇਕਰ ਹੁਣ ਸਾਡੇ ਵਿਚਕਾਰ ਨਹੀਂ ਰਹੇ।

ਮੁੱਖ ਮੰਤਰੀ ਨੇ ਨਾਨਾ ਪਾਟੇਕਰ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਫ਼ਿਲਮਾਂ ਵਿੱਚ ਕਿਰਦਾਰ ਨਹੀਂ ਨਿਭਾਏ, ਸਗੋਂ ਆਪਣੀ ਅਦਾਕਾਰੀ ਰਾਹੀਂ ਹਰ ਕਿਰਦਾਰ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਦੇ ਵੱਖਰੇ ਅੰਦਾਜ਼ ਅਤੇ ਦਮਦਾਰ ਅਦਾਕਾਰੀ ਨੇ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਥਾਂ ਬਣਾਈ।
CM ਮਾਨ ਨੇ ਕਿਹਾ ਕਿ ਨਾਨਾ ਪਾਟੇਕਰ ਦੀਆਂ 90 ਦੇ ਦਹਾਕੇ ਦੀਆਂ ਯਾਦਗਾਰ ਫ਼ਿਲਮਾਂ ਅਤੇ ਉਨ੍ਹਾਂ ਦੀ ਵਿਲੱਖਣ ਅਦਾਕਾਰੀ ਹਮੇਸ਼ਾ ਦਰਸ਼ਕਾਂ ਦੀਆਂ ਯਾਦਾਂ ਵਿੱਚ ਜ਼ਿੰਦਾ ਰਹੇਗੀ।
ਉਨ੍ਹਾਂ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਪਰਮਾਤਮਾ ਕੋਲੋਂ ਪਰਿਵਾਰ ਨੂੰ ਇਹ ਔਖੀ ਘੜੀ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।










