ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਦੋ ਸਾਲਾਂ ਲਈ ਸੌਂਪੀ ਗਈ ਜ਼ਿੰਮੇਵਾਰੀ
ਮਿਲੀ ਜਾਣਕਾਰੀ ਅਨੁਸਾਰ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਵੱਲੋਂ ਪੰਜਾਬ ਸਰਕਾਰ ਨੂੰ ਡੀਜੀਪੀ ਦੇ ਅਹੁਦੇ ਲਈ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਭੇਜਿਆ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਗੌਰਵ ਯਾਦਵ ਦੇ ਨਾਂ ’ਤੇ ਮੋਹਰ ਲਗਾ ਦਿੱਤੀ।
ਗੌਰਵ ਯਾਦਵ ਨੂੰ ਅਗਲੇ ਦੋ ਸਾਲਾਂ ਲਈ ਪੰਜਾਬ ਪੁਲਿਸ ਦੇ ਮੁਖੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਉਹ ਸੂਬੇ ਦੇ ਰੈਗੂਲਰ ਡੀਜੀਪੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਲਈ Chardikala Time TV ਨੂੰ ਕਰੋ Subscribe:-
Facebook:- https://www.facebook.com/Chardiklatimetvlive










