ਸਿਓਲ: ਦੱਖਣੀ ਕੋਰੀਆ ਦੇ ਡੇਗੂ ਸ਼ਹਿਰ ਵਿੱਚ ਇੱਕ ਸ਼ਾਪਿੰਗ ਮਾਲ ਦੀ ਛੱਤ ਦਾ ਕੁਝ ਹਿੱਸਾ ਡਿੱਗਣ ਕਾਰਨ ਘੱਟੋ-ਘੱਟ 36 ਲੋਕ ਮਾਮੂਲੀ ਜ਼ਖ਼ਮੀ ਹੋ ਗਏ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਡੇਗੂ ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ ਸਵੇਰੇ 10:16 ਵਜੇ ਛੱਤ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਲਗਭਗ 70 ਹੋਰ ਲੋਕਾਂ ਨੂੰ ਇਮਾਰਤ ਤੋਂ ਬਾਹਰ ਕੱਢਿਆ ਗਿਆ।
ਅਧਿਕਾਰੀਆਂ ਅਨੁਸਾਰ ਘੱਟੋ-ਘੱਟ ਨੌਂ ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ ਕੀਤਾ ਗਿਆ, ਪਰ ਤੁਰੰਤ ਕੋਈ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਛੱਤ ਡਿੱਗਣ ਦਾ ਕਾਰਨ ਕੀ ਸੀ। ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜਾਏ ਮਿਊਂਗ ਦੇ ਦਫਤਰ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਨੂੰ ਬਚਾਉਣ ਅਤੇ ਹਾਦਸੇ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।










