Homeਪੰਜਾਬਜ਼ਿਲ੍ਹਾ ਮੈਜਿਸਟਰੇਟ ਨੇ ਖਾਲੀ ਪਏ ਪਲਾਟਾਂ ਸਬੰਧੀ ਸਖ਼ਤ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ ਖਾਲੀ ਪਏ ਪਲਾਟਾਂ ਸਬੰਧੀ ਸਖ਼ਤ ਹੁਕਮ ਕੀਤੇ ਜਾਰੀ

ਫ਼ਰੀਦਕੋਟ : ਨਿੱਜੀ ਕਬਜ਼ੇ/ਮਾਲਕੀਅਤ ਦੇ ਖਾਲੀ ਪਏ ਪਲਾਟਾਂ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਰੀਦਕੋਟ ਜ਼ਿਲ੍ਹੇ ਦੀ ਹਦੂਦ ਅੰਦਰ ਨਿੱਜੀ ਕਬਜ਼ੇ ਵਾਲੇ/ਮਾਲਕੀਅਤ ਵਾਲੇ ਖਾਲੀ ਪਲਾਟਾਂ ਵਿੱਚ ਕੂੜਾ, ਗੰਦਗੀ ਅਤੇ ਸੀਵਰੇਜ ਦੇ ਜਮ੍ਹਾਂ ਹੋਣ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ਕਬਜ਼ੀਆਂ ਵਾਲੇ ਆਪਣੇ ਪੱਧਰ ‘ਤੇ ਕੂੜੇ ਦੇ ਢੇਰ, ਗੰਦਗੀ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਤੁਰੰਤ ਕਰਵਾਉਣਗੇ। ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕਿਸੇ ਵਿਅਕਤੀ ਦੀ ਮਲਕੀਅਤ/ਕਬਜੇ ਵਾਲੇ ਖਾਲੀ ਪਲਾਟ ਦੇ ਦੁਆਲੇ ਇੱਕ ਠੋਸ ਚਾਰਦੀਵਾਰੀ ਜਾਂ ਵਾੜ ਬਣਾਈ ਗਈ ਹੋਵੇ ਜਾਂ ਪਲਾਟ ਵਿੱਚ ਕੂੜਾ ਇਕੱਠਾ ਹੋਣ ਤੋਂ ਰੋਕਿਆ ਜਾ ਸਕੇ।

ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਨੇ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਵੱਖ-ਵੱਖ ਲੋਕਾਂ ਦੇ ਪਲਾਟਾਂ ਵਿੱਚ ਕੂੜਾ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਨਾਲ ਕਈ ਹਾਨੀਕਾਰਕ ਜੀਵਾਣੂ ਪੈਦਾ ਹੁੰਦੇ ਹਨ ਜੋ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਕਈ ਬਿਮਾਰੀਆਂ ਫੈਲਾਉਂਦੇ ਹਨ। ਇਸ ਤਰ੍ਹਾਂ ਇਹ ਬਿਮਾਰੀਆਂ ਸ਼ਹਿਰ ਦੇ ਲੋਕਾਂ ਦੀ ਸਿਹਤ ਲਈ ਗੰਭੀਰ ਅਤੇ ਜਾਨਲੇਵਾ ਖਤਰਾ ਬਣੀਆਂ ਹੋਈਆਂ ਹਨ। ਅਜਿਹੇ ਵਿੱਚ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਇਨ੍ਹਾਂ ਖਾਲੀ ਪਲਾਟਾਂ ਦੀ ਸਫ਼ਾਈ ਕਰਨੀ ਜ਼ਰੂਰੀ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 2 ਦਸੰਬਰ 2026 ਤੱਕ ਲਾਗੂ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments