Homeਪੰਜਾਬਜਲੰਧਰ-ਪਰਾਗਪੁਰ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਨੇ ਦਿੱਤਾ ਧਰਨਾ

ਜਲੰਧਰ-ਪਰਾਗਪੁਰ ਨੈਸ਼ਨਲ ਹਾਈਵੇ ‘ਤੇ ਕਿਸਾਨਾਂ ਨੇ ਦਿੱਤਾ ਧਰਨਾ

ਜਲੰਧਰ : ਮਾਨਸਾ ‘ਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਜਲੰਧਰ-ਪਰਾਗਪੁਰ ਨੈਸ਼ਨਲ ਹਾਈਵੇ ‘ਤੇ ਧਰਨਾ ਦਿੱਤਾ। ਕਿਸਾਨ ਜਥੇਬੰਦੀਆਂ ਦੇ ਮੈਂਬਰ ਸੜਕ ’ਤੇ ਬੈਠ ਗਏ, ਜਿਸ ਕਾਰਨ ਮੁੱਖ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਪੰਜਾਬ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਨੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਇਸ ਕਾਰਨ ਕਿਸਾਨ ਜਲੰਧਰ-ਪਰਾਗਪੁਰ ਹਾਈਵੇਅ ’ਤੇ ਪਹੁੰਚ ਗਏ ਅਤੇ ਧਰਨਾ ਸ਼ੁਰੂ ਕਰ ਦਿੱਤਾ। ਹੜਤਾਲ ਕਾਰਨ ਹਾਈਵੇਅ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments