Homeਹਰਿਆਣਾਮਸ਼ਹੂਰ ਯੂਟਿਊਬਰ ਧਰੁਵ ਰਾਠੀ ਦੀਆਂ ਮੁੜ ਵਧੀਆਂ ਮੁਸ਼ਕਲਾਂ

ਮਸ਼ਹੂਰ ਯੂਟਿਊਬਰ ਧਰੁਵ ਰਾਠੀ ਦੀਆਂ ਮੁੜ ਵਧੀਆਂ ਮੁਸ਼ਕਲਾਂ

ਗੁਰੂਗ੍ਰਾਮ : ਮਸ਼ਹੂਰ ਯੂਟਿਊਬਰ ਧਰੁਵ ਰਾਠੀ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਕਰੀਬ 8 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਦਿੱਲੀ ਸਾਕੇਤ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬੀਤੀ ਸ਼ਾਮ ਨੂੰ ਅਦਾਲਤ ਦੀ ਟੀਮ ਅਤੇ ਵਕੀਲ ਸਿੱਧੇ ਗੁਰੂਗ੍ਰਾਮ ਸਥਿਤ ਧਰੁਵ ਰਾਠੀ ਦੇ ਸੈਕਟਰ 56 ਸਥਿਤ ਘਰ ਪਹੁੰਚ ਗਏ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਅਦਾਲਤੀ ਨੋਟਿਸ ਚਿਪਕਾਇਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਲ 2018 ‘ਚ ਇਕ ਵਿਅਕਤੀ ਨੇ ਧਰੁਵ ਰਾਠੀ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਯੂਟਿਊਬਰ ਨੂੰ ਕਈ ਵਾਰ ਨੋਟਿਸ ਭੇਜੇ ਗਏ ਪਰ ਉਨ੍ਹਾਂ ਵੱਲੋਂ ਕੋਈ ਅਧਿਕਾਰਤ ਜਵਾਬ ਨਹੀਂ ਦਿੱਤਾ ਗਿਆ। ਅਦਾਲਤੀ ਹੁਕਮਾਂ ਦੀ ਅਣਦੇਖੀ ਕਰਕੇ ਇਹ ਕਾਨੂੰਨੀ ਕਦਮ ਚੁੱਕਿਆ ਗਿਆ ਹੈ।

ਦੂਜੇ ਪਾਸੇ ਹਾਲ ਹੀ ‘ਚ ਧਰੁਵ ਰਾਠੀ ਸੀ.ਜੇ.ਪੀ. ਦੇ ਵਿਰੋਧ ਦਾ ਸਮਰਥਨ ਕਰਨ ਲਈ ਵਿਦੇਸ਼ ਤੋਂ ਭਾਰਤ ਪਹੁੰਚੇ ਸਨ ਅਤੇ ਇਸੇ ਦੌਰਾਨ ਉਨ੍ਹਾਂ ਦੇ ਘਰ ‘ਤੇ ਅਦਾਲਤ ਦਾ ਨੋਟਿਸ ਚਿਪਕਾਏ ਜਾਣ ਦੀ ਖਬਰ ਨੇ ਸੋਸ਼ਲ ਮੀਡੀਆ ‘ਤੇ ਹਲਚਲ ਤੇਜ਼ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments