Homeਪੰਜਾਬਨਸ਼ਿਆਂ ਖ਼ਿਲਾਫ਼ ਬੋਲਣ ਦੀ ਮਿਲੀ ਸਜ਼ਾ? ਹਮਲੇ 'ਚ ਇੱਕ ਦੀ ਮੌਤ, ਦੋ...

ਨਸ਼ਿਆਂ ਖ਼ਿਲਾਫ਼ ਬੋਲਣ ਦੀ ਮਿਲੀ ਸਜ਼ਾ? ਹਮਲੇ ‘ਚ ਇੱਕ ਦੀ ਮੌਤ, ਦੋ ਜ਼ਖ਼ਮੀ

ਗੁਰਦਾਸਪੁਰ: ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਿਚਕਾਰ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਮਾੜੀ ਪੰਨਵਾਂ ਤੋਂ ਹਿੰਸਕ ਘਟਨਾ ਸਾਹਮਣੇ ਆਈ ਹੈ। ਪਿੰਡ ਵਿੱਚ ਕਥਿਤ ਤੌਰ ‘ਤੇ ਨਸ਼ਾ ਵੇਚਣ ਤੋਂ ਰੋਕਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਤਿੰਨ ਵਿਅਕਤੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਬਿਕਰਮਜੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਗੰਭੀਰ ਜ਼ਖ਼ਮੀ ਹੋ ਗਏ।

ਨਸ਼ਾ ਵੇਚਣ ਤੋਂ ਰੋਕਣ ‘ਤੇ ਹੋਇਆ ਵਿਵਾਦ

ਹਸਪਤਾਲ ਵਿੱਚ ਜ਼ੇਰੇ ਇਲਾਜ ਗੁਰਮੁਖ ਸਿੰਘ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ ਵਿੱਚ ਕੁਝ ਵਿਅਕਤੀ ਅਕਸਰ ਇਕੱਠੇ ਹੋ ਕੇ ਖੜ੍ਹੇ ਰਹਿੰਦੇ ਸਨ। ਉਸ ਦੇ ਮੁਤਾਬਕ, ਇਸ ਕਾਰਨ ਸਥਾਨਕ ਲੋਕਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਗੁਰਮੁਖ ਸਿੰਘ ਨੇ ਦੋਸ਼ ਲਾਇਆ ਕਿ ਬੀਤੇ ਦਿਨੀਂ ਜਦੋਂ ਉਨ੍ਹਾਂ ਨੇ ਇਨ੍ਹਾਂ ਵਿਅਕਤੀਆਂ ਨੂੰ ਗਲੀ ਵਿੱਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਵਿਵਾਦ ਵਧ ਗਿਆ। ਇਸ ਤੋਂ ਬਾਅਦ ਉਸ ਉੱਤੇ ਅਤੇ ਉਸ ਦੇ ਸਾਥੀਆਂ ਬਿਕਰਮਜੀਤ ਸਿੰਘ ਤੇ ਨਿਸ਼ਾਨ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।

ਹਮਲੇ ‘ਚ ਬਿਕਰਮਜੀਤ ਸਿੰਘ ਦੀ ਮੌਤ

ਹਮਲੇ ਵਿੱਚ ਤਿੰਨੇ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਬਿਕਰਮਜੀਤ ਸਿੰਘ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਦੂਜੇ ਪਾਸੇ, ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪਿੰਡ ਦੇ ਸਰਪੰਚ ਸੁਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਹਮਲਾਵਰਾਂ ਦੀ ਗਿਣਤੀ 15 ਤੋਂ ਵੱਧ ਸੀ ਅਤੇ ਉਹ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ। ਉਨ੍ਹਾਂ ਇਸ ਘਟਨਾ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਘਟਨਾ ਤੋਂ ਬਾਅਦ ਪਿੰਡ ਵਿੱਚ ਚਿੰਤਾ ਅਤੇ ਰੋਸ ਦਾ ਮਾਹੌਲ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਸੁਖਜਿੰਦਰ ਸਿੰਘ ਅਨੁਸਾਰ, ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਕਾਰਵਾਈ ਜਾਰੀ ਹੈ।

ਪੁਲਿਸ ਨੇ ਕਿਹਾ ਕਿ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਪੁਲਿਸ ਜਾਂਚ ਦੇ ਅਗਲੇ ਵੇਰਵਿਆਂ ਦੀ ਉਡੀਕ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments