ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ‘ਚ ਫਿਰੌਤੀ ਲਈ ਵਾਹਿਗੁਰੂ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੂਜੀ ਵਾਰ ਵਾਪਰੀ ਹੈ। ਇਸ ਤੋਂ ਪਹਿਲਾਂ 4 ਅਕਤੂਬਰ ਨੂੰ ਵੀ ਇਸੇ ਇਮੀਗ੍ਰੇਸ਼ਨ ਕੇਂਦਰ ‘ਤੇ ਗੋਲੀਬਾਰੀ ਹੋਈ ਸੀ। ਜਾਣਕਾਰੀ ਅਨੁਸਾਰ ਬੀਤੀ ਰਾਤ ਦੋ ਬਦਮਾਸ਼ਾਂ ਨੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਰਾਜਵਿੰਦਰ ਸਿੰਘ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ।
ਸੂਤਰਾਂ ਮੁਤਾਬਕ ਗੈਂਗਸਟਰ ਪ੍ਰਭ ਦਾਸੂਵਾਲ ਵੱਲੋਂ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਫਿਰੌਤੀ ਨਾ ਦੇਣ ‘ਤੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾਂਦੀਆਂ ਸਨ ਅਤੇ ਗੋਲੀਬਾਰੀ ਕੀਤੀ ਜਾਂਦੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।










