Homeਪੰਜਾਬਪੰਜਾਬੀ ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ ਲਿਆ ਹਿਰਾਸਤ 'ਚ

ਪੰਜਾਬੀ ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ ਲਿਆ ਹਿਰਾਸਤ ‘ਚ

ਪੰਜਾਬ : ਪੰਜਾਬੀ ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲੈਣ ਦੀ ਖ਼ਬਰ ਸਾਹਮਣੇ ਆਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ, ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਮਰਦੀਪ ਸਿੰਘ ਗਰੇਵਾਲ ਨੂੰ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਹੈ। ਦੱਸਣਯੋਗ ਹੈ ਕਿ ‘ਲੁੱਕਆਊਟ ਨੋਟਿਸ’ ਜਾਰੀ ਹੋਣ ਦੇ ਬਾਅਦ ਅਮਰਦੀਪ ਸਿੰਘ ਗਰੇਵਾਲ ਨੂੰ ਈ.ਡੀ. ਦੇ ਮੁੱਖ ਦਫ਼ਤਰ ਵਿੱਚ ਪੁੱਛਗਿੱਛ ਲਈ ਲਿਜਾਇਆ ਗਿਆ।

ਇਸ ਤੋਂ ਪਹਿਲਾਂ ਵੀ ਈ.ਡੀ. ਨੇ ਅਮਰਦੀਪ ਗਰੇਵਾਲ ਨੂੰ ਆਪਣੇ ਮੁੱਖ ਦਫ਼ਤਰ ਪੇਸ਼ ਹੋਣ ਲਈ ਦੋ ਵਾਰ ਸੰਮਨ ਜਾਰੀ ਕੀਤੇ ਸਨ, ਪਰ ਉਹ ਪੁੱਛਗਿੱਛ ਲਈ ਹਾਜ਼ਰ ਨਹੀਂ ਹੋਏ। ਇਹ ਸੰਮਨ 7 ਅਕਤੂਬਰ ਅਤੇ 9 ਅਕਤੂਬਰ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਦਿੱਲੀ ਸਥਿਤ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ, ਅੱਜ ਈ.ਡੀ. ਨੇ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲੈ ਲਿਆ, ਹਾਲਾਂਕਿ ਏਜੰਸੀ ਵੱਲੋਂ ਹਾਲੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਗਰੇਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੇ ਕਰੀਬੀ ਰਿਸ਼ਤੇਦਾਰ ਦੱਸੇ ਜਾਂਦੇ ਹਨ।

ਜ਼ਿਕਰਯੋਗ ਹੈ ਕਿ ਗਰੇਵਾਲ ਦਾ ਨਾਮ 5 ਕਰੋੜ ਰੁਪਏ ਦੀ ਰਿਸ਼ਵਤ ਨਾਲ ਜੁੜੇ ਇੱਕ ਮਾਮਲੇ ਵਿੱਚ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਇਹ ਰਕਮ ਬਲਾਤਕਾਰ ਦੇ ਇੱਕ ਮਾਮਲੇ ਨੂੰ ਦਬਾਉਣ ਲਈ ਦਿੱਤੀ ਗਈ ਸੀ। ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ, ਗੁਰਵਿੰਦਰ ਸਿੰਘ ਉਰਫ਼ ਗੁਰੀ ਚਾਹਲ ਦੇ ਖ਼ਿਲਾਫ਼ ਬਲਾਤਕਾਰ, ਬਲੈਕਮੇਲਿੰਗ ਅਤੇ ਅਪਰਾਧਿਕ ਧਮਕੀਆਂ ਦੇਣ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments