Homeਪੰਜਾਬਸ਼ਹੀਦ ASI ਜੋਗਾ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਪੰਜਾਬ ਕਾਂਗਰਸ ਦੇ ਪ੍ਰਭਾਰੀ...

ਸ਼ਹੀਦ ASI ਜੋਗਾ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਸਚਿਨ ਪਾਇਲਟ

ਬਟਾਲਾ 19 ਅਕਤੂਬਰ: ਬੀਤੇ ਸਮੇਂ ਦੌਰਾਨ ਹਲਕਾ ਮਜੀਠਾ ਦੇ ਪਿੰਡ ਹਮਜ਼ਾ ਨੇੜੇ 24 ਮਈ 2026 ਨੂੰ ਸਵੇਰ ਵੇਲੇ ਅੰਮ੍ਰਿਤਸਰ ਵਿਖੇ ਡਿਊਟੀ ਤੇ ਜਾ ਰਹੇ ਟਰੈਫਿਕ ਪੁਲਿਸ ਦੇ ਏ.ਐਸ.ਆਈ. ਜੋਗਾ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਏ.ਐਸ.ਆਈ. ਜੋਗਾ ਸਿੰਘ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਘਣੀਏ ਕੇ ਬਾਂਗਰ ਦਾ ਰਹਿਣ ਵਾਲੇ ਸਨ ।

ਇਸ ਘਟਨਾ ਨਾਲ ਮ੍ਰਿਤਕ ਏ.ਐਸ.ਆਈ. ਦੇ ਪਰਿਵਾਰ ਨੂੰ ਵੱਡਾ ਸਦਮਾ ਲੱਗਾ ਸੀ । ਅੱਜ ਏ.ਐਸ.ਆਈ. ਜੋਗਾ ਸਿੰਘ ਦੇ ਜੱਦੀ ਪਿੰਡ ਘਣੀਏ ਕੇ ਬਾਂਗਰ ਵਿਖੇ ਪਰਿਵਾਰ ਨਾਲ ਅਫਸੋਸ ਦਾ ਇਜ਼ਹਾਰ ਕਰਨ ਲਈ ਪੰਜਾਬ ਪ੍ਰਭਾਰੀ ਸਚਿਨ ਪਾਇਲਟ, ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਪ੍ਰਗਟ ਸਿੰਘ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤਰਜਿੰਦਰ ਸਿੰਘ ਬਾਜਵਾ ਹੋਰਨਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments