Homeਦੇਸ਼ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ 'ਚ ਚਿੱਟੇ (ਨਸ਼ੇ) ਦੇ ਕਾਰੋਬਾਰੀਆਂ ਵਿਰੁੱਧ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ‘ਚ ਚਿੱਟੇ (ਨਸ਼ੇ) ਦੇ ਕਾਰੋਬਾਰੀਆਂ ਵਿਰੁੱਧ ਆਵਾਜ਼ ਚੁੱਕਣ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ 

ਨਵੀਂ ਦਿੱਲੀ :ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ, ਮੰਗਲਵਾਰ (20 ਅਕਤੂਬਰ) ਨੂੰ ਪੰਜਾਬ ਵਿੱਚ ਚਿੱਟੇ (ਨਸ਼ੇ) ਦੇ ਕਾਰੋਬਾਰੀਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਮਿਲਣਗੇ।

ਐਕਸ (X) ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ  ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਨੂੰ ਨਸ਼ੇ ਦੇ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ, ਜਿਸ ਕਾਰਨ ਕਈ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਜੋ ਗੁਆਇਆ ਹੈ, ਉਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।

ਨਸ਼ੇ ਦੇ ਇਸ ਕਾਲੇ ਕਾਰੋਬਾਰ ਵਿਰੁੱਧ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਦੇ ਸਫ਼ਲ ਨਹੀਂ ਹੋਵੇਗੀ ਅਤੇ ਪ੍ਰਦੇਸ਼ਵਾਸੀ ਇਸ ਦਾ ਮੂੰਹ ਤੋੜ ਜਵਾਬ ਦੇਣਗੇ। ਸ਼੍ਰੀ  ਸ਼ਾਹ ਨੇ ਕਿਹਾ ਕਿ ਭਾਰਤ ਸਰਕਾਰ ਚਿੱਟੇ (ਨਸ਼ੇ) ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਜੇ਼ਲ੍ਹ ਦੀਆਂ ਸਲਾਖਾਂ ਪਿੱਛੇ ਭੇਜੇਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ੇ ਦੇ ਇਸ ਕਾਰੋਬਾਰ ਤੋਂ ਮੁਕਤ ਬਣਾ ਕੇ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments