Homeਪੰਜਾਬਪੰਜਾਬ ਦੇ ਗੜ੍ਹਦੀਵਾਲਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਨੌਜਵਾਨ ਕੁੜੀ ਦੀ ਹੋਈ...

ਪੰਜਾਬ ਦੇ ਗੜ੍ਹਦੀਵਾਲਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਨੌਜਵਾਨ ਕੁੜੀ ਦੀ ਹੋਈ ਮੌਤ

ਗੜ੍ਹਦੀਵਾਲਾ : ਪੰਜਾਬ ਦੇ ਗੜ੍ਹਦੀਵਾਲਾ ਵਿੱਚ ਬੀਤੀ ਦੇਰ ਰਾਤ ਕਾਲੜਾ ਮੋੜ ਦੇ ਨੇੜੇ ਸਕਾਰਪੀਓ ਦੀ ਲਪੇਟ ਵਿੱਚ ਆਉਣ ਨਾਲ ਸਕਟੂਰੀ ਸਵਾਰ ਨੌਜਵਾਨ ਕੁੜੀ ਦੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਂਅਦ ਦੋਵਾਂ ਨੂੰ ਹਸਪਤਾਲ ਪਹੁੰਚਿਆ ਗਿਆ, ਪਰ ਕੁੜੀ ਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ, ਜੋ ਪਿੰਡ ਜੰਡੌਰ ਦੇ ਵਸਨੀਕ ਬਲਵਿੰਦਰ ਸਿੰਘ ਦੀ ਧੀ ਹੈ। ਜ਼ਖਮੀ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਵਾਸੀ ਪਿੰਡ ਬਹਿਲਾ ਵਜੋਂ ਹੋਈ ਹੈ।

ਸੇਵਾ ਸੰਸਥਾ ਦੀ ਟੀਮ ਨੇ ਪਹੁੰਚਿਆ ਹਸਪਤਾਲ

ਹਾਦਸੇ ਦੀ ਸੂਚਨਾ ਮਿਲਦੇ ਹੀ ਬਾਬਾ ਦੀਪ ਸਿੰਘ ਸੇਵਾ ਸੰਸਥਾ ਦੇ ਮੁਖੀ ਭਾਈ ਮਨਜੋਤ ਸਿੰਘ ਤਲਵੰਡੀ ਦੀ ਟੀਮ ਮੌਕੇ ‘ਤੇ ਪਹੁੰਚੀ। ਟੀਮ ਨੇ ਜ਼ਖਮੀਆਂ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਹਾਲਾਂਕਿ, ਉਦੋਂ ਤੱਕ ਪ੍ਰਭਜੋਤ ਕੌਰ ਦੀ ਮੌਤ ਹੋ ਚੁੱਕੀ ਸੀ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਘਟਨਾ ਦੀ ਜਾਣਕਾਰੀ ਮਿਲਦੇ ਹੀ ਗੜ੍ਹਦੀਵਾਲਾ ਪੁਲਿਸ ਸਟੇਸ਼ਨ ਦੇ ਏ.ਐਸ.ਆਈ. ਸਤਪਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮਾਮਲੇ ਦੇ ਆਲੇ-ਦੁਆਲੇ ਦੇ ਤੱਥਾਂ ਦੀ ਜਾਂਚ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments