ਚੰਡੀਗੜ੍ਹ: ਪੰਜਾਬ ਦਾ ਮੌਸਮ ਇਸ ਸਮੇਂ ਖੁਸ਼ਕ ਰਹਿਣ ਵਾਲਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਵੇਲੇ ਗਰਮੀ ਦਾ ਪ੍ਰਭਾਵ ਬਰਕਰਾਰ ਰਹੇਗਾ, ਜਦਕਿ ਤਾਪਮਾਨ ਵਿੱਚ ਗਿਰਾਵਟ ਕਾਰਨ ਸਵੇਰ ਅਤੇ ਸ਼ਾਮ ਨੂੰ ਠੰਢਕ ਮਹਿਸੂਸ ਹੋਵੇਗੀ। ਅਜਿਹੇ ‘ਚ ਲੋਕ ਦਿਨ ਅਤੇ ਰਾਤ ਦੇ ਮੌਸਮ ‘ਚ ਸਾਫ ਫਰਕ ਦੇਖ ਸਕਦੇ ਹਨ।
ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਦਿਨ ਦਾ ਤਾਪਮਾਨ ਮੁਕਾਬਲਤਨ ਗਰਮ ਰਹਿੰਦਾ ਹੈ। ਇਸ ਦੇ ਨਾਲ ਹੀ ਸਵੇਰੇ ਅਤੇ ਰਾਤ ਨੂੰ ਪਾਰਾ ਡਿੱਗਣ ਨਾਲ ਮੌਸਮ ਠੰਡਾ ਮਹਿਸੂਸ ਹੋ ਰਿਹਾ ਹੈ। ਤਾਪਮਾਨ ਵਿੱਚ ਆਏ ਇਸ ਬਦਲਾਅ ਕਾਰਨ ਲੋਕਾਂ ਨੂੰ ਦਿਨ ਵੇਲੇ ਗਰਮੀ ਅਤੇ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਅਤੇ ਇਸ ਦੇ ਨਾਲ ਲੱਗਦੇ ਪੰਜਾਬ ‘ਤੇ ਲਗਭਗ 3.1 ਕਿਲੋਮੀਟਰ ਦੀ ਉਚਾਈ ‘ਤੇ ਪੱਛਮੀ ਗੜਬੜੀ ਮੌਜੂਦ ਹੈ। ਇਸ ਤੋਂ ਇਲਾਵਾ ਉੱਪਰੀ ਵਾਯੂਮੰਡਲ ਵਿੱਚ ਕਰੀਬ 5.8 ਕਿਲੋਮੀਟਰ ਦੀ ਉਚਾਈ ‘ਤੇ ਇੱਕ ਘੱਟ ਦਬਾਅ ਵਾਲਾ ਖੇਤਰ ਵੀ ਬਣਿਆ ਹੋਇਆ ਹੈ।
ਹਾਲਾਂਕਿ ਇਨ੍ਹਾਂ ਮੌਸਮ ਪ੍ਰਣਾਲੀਆਂ ਦੇ ਬਾਵਜੂਦ ਮੌਸਮ ਵਿਭਾਗ ਨੇ 20 ਤੋਂ 26 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਵੀ ਮੌਸਮ ਅਲਰਟ ਜਾਰੀ ਨਹੀਂ ਕੀਤਾ ਹੈ।ਫਿਲਹਾਲ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ ਅਤੇ ਬਾਰਿਸ਼ ਨੂੰ ਲੈ ਕੇ ਕੋਈ ਖਾਸ ਚੇਤਾਵਨੀ ਨਹੀਂ ਦਿੱਤੀ ਗਈ ਹੈ।










