ਚੰਡੀਗੜ੍ਹ : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਚਾਇਤੀ ਚੋਣਾਂ, ਉਚੇਰੀ ਸਿੱਖਿਆ ਸਮੇਤ ਸੂਬੇ ਦੇ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਹ ਮੀਟਿੰਗ ਪੰਜਾਬ ਰਾਜ ਭਵਨ ਵਿਖੇ ਹੋਈ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਮੀਟਿੰਗ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਸ਼ਾਮਲ ਹੋਏ। ਸਿਹਤ ਵਿੱਚ ਸੁਧਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਜਪਾਲ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ।