ਚੰਡੀਗੜ੍ਹ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਪੰਜ ਸੂਬਿਆਂ ਵਿੱਚ ਸਪੈਸ਼ਲ ਵਾਰ ਰੂਮ ਸਥਾਪਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਪਾਰਟੀ ਵੱਲੋਂ ਅਧਿਕਾਰਤ ਪੱਤਰ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਵਾਰ ਰੂਮ ਦੇ ਚੇਅਰਮੈਨਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਪਾਰਟੀ ਪ੍ਰਧਾਨ ਦੀ ਮਨਜ਼ੂਰੀ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਕੇ. ਸੀ. ਵੇਣੂਗੋਪਾਲ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ, ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।

ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ
ਕਾਂਗਰਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਵਾਰ ਰੂਮ ਦੀ ਜ਼ਿੰਮੇਵਾਰੀ ਹੇਠ ਲਿਖੇ ਆਗੂਆਂ ਨੂੰ ਸੌਂਪੀ ਗਈ ਹੈ:
-
ਪੰਜਾਬ: ਕੰਨਨ ਗੋਪੀਨਾਥਨ
-
ਉੱਤਰ ਪ੍ਰਦੇਸ਼: ਸਚਿਨ ਯਾਦਵ
-
ਗੋਆ: ਇਮਰੋਜ਼ ਖਾਨ
-
ਮਣੀਪੁਰ: ਬਿਸਵਰੰਜਨ ਮੋਹੰਤੀ
-
ਉੱਤਰਾਖੰਡ: ਕ੍ਰਿਸ਼ਨ ਸਾਤਰੋੜ
ਇਨ੍ਹਾਂ ਨਿਯੁਕਤੀਆਂ ਰਾਹੀਂ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸਬੰਧਤ ਸੂਬਿਆਂ ਵਿੱਚ ਆਪਣੀ ਜਥੇਬੰਦਕ ਤਿਆਰੀ ਨੂੰ ਮਜ਼ਬੂਤ ਕਰਨ ਵੱਲ ਕਦਮ ਚੁੱਕਿਆ ਹੈ।










