ਲੁਧਿਆਣਾ : ਨਸ਼ਿਆਂ ਵਿਰੁੱਧ ਜੰਗ ਤਹਿਤ ਅੱਜ ਲੁਧਿਆਣਾ ਵਿੱਚ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ। ਸ਼ਹਿਰ ਵਿੱਚ ਇਕ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਤਸਕਰ ਨੇ ਘਰ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਸੀ।

ਤਸਕਰ ਵਿਰੁੱਧ 15 ਤੋਂ ਵੱਧ ਮਾਮਲੇ ਦਰਜ ਹਨ। ਦੋਸ਼ੀ ਖੁਦ ਕਿਤੇ ਹੋਰ ਰਹਿੰਦਾ ਸੀ ਅਤੇ ਉਸ ਨੇ ਮਕਾਨ ਕਿਰਾਏ ‘ਤੇ ਦਿੱਤਾ ਸੀ। ਮੌਕੇ ‘ਤੇ ਪਹੁੰਚੇ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।











