Homeਯੂਪੀ ਖ਼ਬਰਾਂਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਤਿੰਨ ਲੋਕਾਂ ਦੀ ਮੌਤ

ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਤਿੰਨ ਲੋਕਾਂ ਦੀ ਮੌਤ

ਲਖਨਊ: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਸਆਦਤਗੰਜ ਇਲਾਕੇ ਵਿੱਚ ਕਾਰ ਪਾਰਕਿੰਗ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ ਖ਼ੂਨੀ ਰੂਪ ਧਾਰ ਗਿਆ। ਅੱਜ ਸਵੇਰੇ ਦੋ ਧਿਰਾਂ ਵਿਚਾਲੇ ਹੋਈ ਤਕਰਾਰ ਦੌਰਾਨ ਗੋਲੀਆਂ ਚੱਲਣ ਨਾਲ ਇੱਕੋ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਪੁਲਿਸ ਸੂਤਰਾਂ ਮੁਤਾਬਕ, ਇਹ ਵਾਰਦਾਤ ਸਵੇਰੇ ਕਰੀਬ 10:30 ਵਜੇ ਨੌਬਸਤਾ ਦੇ ਬ੍ਰਾਹਮਣੀ ਟੋਲਾ ਇਲਾਕੇ ਵਿੱਚ ਵਾਪਰੀ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਖਾਲੀ ਜ਼ਮੀਨ ’ਤੇ ਕਾਰ ਖੜ੍ਹੀ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਸ਼ੁਰੂ ਹੋਇਆ ਸੀ, ਜੋ ਦੇਖਦੇ ਹੀ ਦੇਖਦੇ ਹਿੰਸਕ ਹੋ ਗਿਆ।

ਪੁਲਿਸ ਦੇ ਬਿਆਨ ਅਨੁਸਾਰ, ਇਸ ਮਾਮਲੇ ਵਿੱਚ ਰਿਸ਼ਭ ਸ਼ੁਕਲਾ (30) ’ਤੇ ਸ਼ਿਵਾਜੀ ਤਿਵਾਰੀ (62), ਸ਼ਿਵੇਂਦਰ ਤਿਵਾਰੀ (55) ਅਤੇ ਸੁਯਸ਼ ਤਿਵਾਰੀ (30) ਨੂੰ ਕਥਿਤ ਤੌਰ ’ਤੇ ਗੈਰ-ਕਾਨੂੰਨੀ ਪਿਸਤੌਲ ਨਾਲ ਗੋਲੀ ਮਾਰਨ ਦਾ ਦੋਸ਼ ਹੈ। ਗੋਲੀ ਲੱਗਣ ਕਾਰਨ ਤਿੰਨਾਂ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਸ ਸੂਤਰਾਂ ਮੁਤਾਬਕ, ਕਥਿਤ ਤੌਰ ’ਤੇ ਵਾਰਦਾਤ ਵਿੱਚ ਵਰਤੀ ਗਈ ਪਿਸਤੌਲ ਅਤੇ ਚਾਰ ਖਾਲੀ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਮ੍ਰਿਤਕਾਂ ਦੇ ਪਰਿਵਾਰ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਸਬੰਧਤ ਧਾਰਾਵਾਂ ਤਹਿਤ FIR ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ, ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਥਿਤੀ ਕਾਬੂ ਹੇਠ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments