Homeਪੰਜਾਬਪਰਾਲੀ ਸਾੜਨ ਸਬੰਧੀ ਸ਼ਿਕਾਇਤਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਤ

ਪਰਾਲੀ ਸਾੜਨ ਸਬੰਧੀ ਸ਼ਿਕਾਇਤਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਤ

ਪਟਿਆਲਾ : ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਟਬਲ ਬਰਨਿੰਗ ਸੀਜ਼ਨ 2026 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਪਰਾਲੀ ਸਾੜਨ ਸਬੰਧੀ ਜਾਣਕਾਰੀ ਦੇਣ ਅਤੇ ਇਸ ਸਬੰਧੀ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਲਈ ਆਮ ਲੋਕ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0175-2350550 ਅਤੇ 0175-2358550 ’ਤੇ ਸੰਪਰਕ ਕਰ ਸਕਦੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੰਬਰਾਂ ਨੂੰ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ ਗਿਆ ਹੈ, ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਜਾਣਕਾਰੀ ਸਮੇਂ ਸਿਰ ਪ੍ਰਸ਼ਾਸਨ ਤੱਕ ਪਹੁੰਚ ਸਕੇ ਅਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਸਬੰਧੀ ਕਿਸੇ ਵੀ ਘਟਨਾ ਦੀ ਜਾਣਕਾਰੀ ਉਪਰੋਕਤ ਕੰਟਰੋਲ ਰੂਮ ਨੰਬਰਾਂ ’ਤੇ ਸਾਂਝੀ ਕਰਨ, ਤਾਂ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਪ੍ਰਸ਼ਾਸਨਿਕ ਯਤਨਾਂ ਵਿੱਚ ਸਹਿਯੋਗ ਦਿੱਤਾ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments