Homeਦੇਸ਼ਜਨਤਾ ਦਲ ਯੂਨਾਈਟਿਡ ਦੇ ਕੱਢੇ ਗਏ ਵਿਧਾਇਕ ਅਨੰਤ ਸਿੰਘ ਨੂੰ ਲੱਗਾ ਵੱਡਾ...

ਜਨਤਾ ਦਲ ਯੂਨਾਈਟਿਡ ਦੇ ਕੱਢੇ ਗਏ ਵਿਧਾਇਕ ਅਨੰਤ ਸਿੰਘ ਨੂੰ ਲੱਗਾ ਵੱਡਾ ਝਟਕਾ

ਨਵੀਂ ਦਿੱਲੀ: ਜਨਤਾ ਦਲ ਯੂਨਾਈਟਿਡ (ਜੇ.ਡੀ.ਯੂ.) ਦੇ ਕੱਢੇ ਗਏ ਵਿਧਾਇਕ ਅਨੰਤ ਸਿੰਘ ਨੂੰ ਕਰਾਰਾ ਝਟਕਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਅੱਜ , ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਦੁਲਾਰਚੰਦ ਯਾਦਵ ਕਤਲ ਕੇਸ ਵਿੱਚ 1 ਦਸੰਬਰ ਤੱਕ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ।

ਅਨੰਤ ਸਿੰਘ ਨੂੰ ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ ਵਿੱਚ ਹੋਏ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ, ਪਟਨਾ ਹਾਈ ਕੋਰਟ ਨੇ ਇਸ ਸਾਲ ਮਾਰਚ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ ਵਰਲੇ ਦੀ ਬੈਂਚ ਨੇ ਇਹ ਹੁਕਮ ਸਿੰਘ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਦੀ ਬੇਨਤੀ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ।

ਬੈਂਚ ਨੇ ਬਿਹਾਰ ਪੁਲਿਸ ਨੂੰ ਚਾਰ ਮਹੀਨਿਆਂ ਦੇ ਅੰਦਰ ਮਾਮਲੇ ਦੀ ਜਾਂਚ ਪੂਰੀ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਚਾਰ ਮਹੀਨਿਆਂ ਬਾਅਦ ਸੁਣਵਾਈ ਲਈ ਸੂਚੀਬੱਧ ਕੀਤਾ ਹੈ। ਹਾਲ ਹੀ ਵਿੱਚ ਜੇ.ਡੀ.ਯੂ. ਨੇ ਮੋਕਾਮਾ ਦੇ ਵਿਧਾਇਕ ਅਨੰਤ ਸਿੰਘ ਅਤੇ ਸਾਬਕਾ ਵਿਧਾਇਕ ਨੀਲਮ ਦੇਵੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਵਿੱਚ ਛੇ ਸਾਲ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments