Homeਪੰਜਾਬਕੈਬਨਿਟ ਮੰਤਰੀ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੀਆਂ...

ਕੈਬਨਿਟ ਮੰਤਰੀ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ

ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਗ੍ਰਹਿ ਵਿਖੇ ਇੱਕ ਜਨ ਸਭਾ ਪ੍ਰੋਗਰਾਮ ਦੌਰਾਨ ਵੱਖ-ਵੱਖ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਸ਼ਿਕਾਇਤਾਂ ’ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।

ਜਨ ਸਭਾ ਦੌਰਾਨ ਲੋਕਾਂ ਨੇ ਆਪਣੇ-ਆਪਣੇ ਖੇਤਰਾਂ ਨਾਲ ਸਬੰਧਤ ਵੱਖ-ਵੱਖ ਲੋਕ ਹਿੱਤ ਮੁੱਦਿਆਂ ਨੂੰ ਕੈਬਨਿਟ ਮੰਤਰੀ ਅੱਗੇ ਪੇਸ਼ ਕੀਤਾ। ਮੰਤਰੀ ਸੌਂਦ ਨੇ ਹਰੇਕ ਵਿਅਕਤੀ ਦੀ ਗੱਲ ਧਿਆਨ ਨਾਲ ਸੁਣੀ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਲੋਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਵਿੱਚ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਲੋਕ ਮਿਲਨੀ ਵਰਗੇ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਸਰਕਾਰੀ ਨੁਮਾਇੰਦਿਆਂ ਕੋਲ ਦੱਸਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਪ੍ਰਸ਼ਾਸਨ ਦਰਮਿਆਨ ਬਿਹਤਰ ਤਾਲਮੇਲ ਨਾਲ ਸਮੱਸਿਆਵਾਂ ਦਾ ਹੱਲ ਆਸਾਨ ਅਤੇ ਪ੍ਰਭਾਵਸ਼ਾਲੀ ਹੋ ਜਾਂਦਾ ਹੈ। ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments