ਪੰਜਾਬ : ਜਲੰਧਰ ਦੇ ਮਸ਼ਹੂਰ ਪੱਬ ਅਤੇ ਰੈਸਟੋਰੈਂਟ ਗਲਾਸੀ ਜੰਕਸ਼ਨ ਵਿੱਚ ਪੁਲਿਸ ਵੱਲੋਂ ਬੀਤੀ ਦੇਰ ਰਾਤ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਐੱਚ.ਐੱਚ.ਵੀ. ਕਾਲਜ ਨੇੜੇ ਮਕਸੂਦਾਂ ਰੋਡ ‘ਤੇ ਸਥਿਤ ਇਸ ਰੈਸਟੋਰੈਂਟ ਵਿੱਚ ਹੁੱਕਾ ਬਾਰ ਚਲਾਏ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ। ਪੁਲਿਸ ਵੱਲੋਂ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਮੌਕੇ ਤੋਂ ਸਟਾਫ਼ ਫ਼ਰਾਰ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਲੋਕਾਂ ਨੂੰ ਹੁੱਕਾ ਪਰੋਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਹਾਲਾਂਕਿ ਮੌਕੇ ਤੋਂ ਇਸ ਸਬੰਧੀ ਕੋਈ ਸਬੂਤ ਨਹੀਂ ਮਿਲਿਆ। ਪੁਲਿਸ ਦਾ ਕਹਿਣਾ ਹੈ ਕਿ ਇੱਥੇ ਲੋਕਾਂ ਨੂੰ ਸ਼ਰਾਬ ਪਰੋਸੀ ਜਾ ਰਹੀ ਸੀ, ਜਿਸ ਬਾਰੇ ਆਬਕਾਰੀ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ।










