ਝਬਾਲ: ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਮਗਲਿੰਗ ਦੀਆਂ ਲਗਾਤਾਰ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਕਾਰਨ ਸਰਹੱਦ ਨੇੜੇ ਚਲਾਏ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਬੀ.ਐਸ.ਐਫ. ਦੀ 115ਵੀਂ ਬਟਾਲੀਅਨ ਦੇ ਜਵਾਨਾਂ ਨੂੰ ਸਰਹੱਦੀ ਪਿੰਡ ਬਿਧੀ ਚੰਦ ਛੀਨਾ ਦੇ ਬਾਹਰ ਇੱਕ ਪੀਲੇ ਰੰਗ ਦਾ ਲਿਫ਼ਾਫ਼ਾ ਸ਼ੱਕੀ ਹਾਲਤ ਵਿੱਚ ਪਿਆ ਮਿ ਲਿਆ। ਜਵਾਨਾਂ ਨੇ ਜਦੋਂ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਕੀਮਤ 2.5 ਕਰੋੜ ਰੁਪਏ ਦੱਸੀ ਜਾਂਦੀ ਹੈ।
ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈ। ਇਸ ਤੋਂ ਬਾਅਦ ਬੀ.ਐਸ.ਐਫ. ਅਧਿਕਾਰੀਆਂ ਨੇ ਸਰਾਏ ਅਮਾਨਤ ਖਾਂ ਥਾਣੇ ਦੀ ਪੁਲਿਸ ਨੂੰ ਮੌਕੇ ’ਤੇ ਬੁਲਾ ਕੇ ਬਰਾਮਦ ਕੀਤੀ ਹੈਰੋਇਨ ਉਨ੍ਹਾਂ ਦੇ ਹਵਾਲੇ ਕਰ ਦਿੱਤੀ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।










