Homeਪੰਜਾਬਵਿਜੀਲੈਂਸ ਨੇ ਏ.ਐਸ.ਆਈ. ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...

ਵਿਜੀਲੈਂਸ ਨੇ ਏ.ਐਸ.ਆਈ. ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ : ਪੰਜਾਬ ‘ਚ ਰਿਸ਼ਵਤਖੋਰੀ ਦੇ ਮਾਮਲੇ ਘੱਟ ਨਹੀਂ ਹੋ ਰਹੇ ਹਨ। ਇਸ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਏ.ਐਸ.ਆਈ. ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਜਾਣਕਾਰੀ ਅਨੁਸਾਰ ਏ.ਐਸ.ਆਈ. ਤਰਸੇਮ ਲਾਲ ਸੰਗਰੂਰ ਦੇ ਥਾਣਾ ਦਿੜ੍ਹਬਾ ਵਿੱਚ ਤਾਇਨਾਤ ਹੈ, ਜਿਸ ਨੂੰ ਵਿਜੀਲੈਂਸ ਨੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਭਵਾਨੀਗੜ੍ਹ ਦੀ ਅਨਾਜ ਮੰਡੀ ਦੇ ਇੱਕ ਵਸਨੀਕ ਕੋਲੋਂ ਕਿਸੇ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਨਾ ਕਰਨ ਦੇ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਦੱਸਿਆ ਜਾ ਰਿਹਾ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਸਮੇਂ ਗੱਲਬਾਤ ਰਿਕਾਰਡ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਵਿਜੀਲੈਂਸ ਬਿਊਰੋ ਦੀ ਪਟਿਆਲਾ ਰੇਂਜ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਦੋਸ਼ਾਂ ਦੀ ਪੁਸ਼ਟੀ ਹੋਣ ‘ਤੇ ਜਾਲ ਵਿਛਾਇਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਕਾਰਵਾਈ ਕਰਦਿਆਂ ਏ.ਐਸ.ਆਈ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments