ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਰਿਵਾਰ ਵਿੱਚ ਖ਼ੁਸ਼ੀਆਂ ਦਾ ਮਾਹੌਲ ਹੈ। ਉਨ੍ਹਾਂ ਦੀ ਧੀ ਰੀਆ ਬਾਦਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਨਵੀਂ ਦਿੱਲੀ ਵਿਖੇ ਕਰਵਾਈ ਗਈ, ਜਿਸ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਰੀਆ ਬਾਦਲ ਅਤੇ ਉਨ੍ਹਾਂ ਦੇ ਜੀਵਨ ਸਾਥੀ ਮਾਰਤੰਡ ਸਿੰਘ ਨੂੰ ਵਿਆਹ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਨਵ-ਵਿਆਹੁਤਾ ਜੋੜੀ ਨੂੰ ਪਿਆਰ, ਖ਼ੁਸ਼ੀਆਂ ਅਤੇ ਸੁਖੀ ਜੀਵਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਜ਼ਿਕਰਯੋਗ ਹੈ ਕਿ ਰੀਆ ਬਾਦਲ ਦਾ ਵਿਆਹ ਜੰਮੂ-ਕਸ਼ਮੀਰ ਦੇ ਸ਼ਾਹੀ ਪਰਿਵਾਰ ਨਾਲ ਸਬੰਧਤ ਰਾਜਕੁਮਾਰ ਮਾਰਤੰਡ ਸਿੰਘ ਨਾਲ ਹੋਇਆ ਹੈ। ਇਸ ਖ਼ਾਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੀ ਮੌਜੂਦਗੀ ਨੇ ਸਮਾਗਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ।










