HomeCanadaਕੈਨੇਡੀਅਨ PM ਮਾਰਕ ਕਾਰਨੀ ਨੇ ਕੀਤੀ ਭਾਰਤ ਦੀ ਤਾਰੀਫ਼

ਕੈਨੇਡੀਅਨ PM ਮਾਰਕ ਕਾਰਨੀ ਨੇ ਕੀਤੀ ਭਾਰਤ ਦੀ ਤਾਰੀਫ਼

ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਭਾਰਤ ਦੀ ਵਿਸ਼ਵ ਪੱਧਰ ’ਤੇ ਵਧ ਰਹੀ ਭੂਮਿਕਾ ਨੂੰ ਲੈ ਕੇ ਅਹਿਮ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ‘ਮੱਧਮ ਤਾਕਤ’ (Middle Power) ਦੇਸ਼ਾਂ ਦੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ, ਕਿਉਂਕਿ ਭਾਰਤ ਦੀਆਂ ਇੱਛਾਵਾਂ ਅਤੇ ਤਰੱਕੀ ਦਾ ਰਾਹ ਬਿਲਕੁਲ ਵੱਖਰਾ ਹੈ।

ਮਾਰਕ ਕਾਰਨੀ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਜੇਕਰ ਕੈਨੇਡਾ ਨੂੰ ਮੱਧਮ ਤਾਕਤ ਵਾਲਾ ਦੇਸ਼ ਕਿਹਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਇਸ ’ਤੇ ਕੋਈ ਇਤਰਾਜ਼ ਨਹੀਂ। ਪਰ ਭਾਰਤ ਦੀ ਸਥਿਤੀ ਇਸ ਤੋਂ ਵੱਖਰੀ ਹੈ। ਉਨ੍ਹਾਂ ਦੇ ਸ਼ਬਦਾਂ ਵਿੱਚ, ਭਾਰਤ ਦੀ ਦਿਸ਼ਾ ਅਤੇ ਵਿਸ਼ਵ ਪੱਧਰ ’ਤੇ ਉਸ ਦੀਆਂ ਇੱਛਾਵਾਂ ਕਾਫ਼ੀ ਵੱਖਰੀਆਂ ਹਨ।

ਕਾਰਨੀ ਦੀ ਇਸ ਟਿੱਪਣੀ ਨੂੰ ਭਾਰਤ ਦੇ ਵਧਦੇ ਅੰਤਰਰਾਸ਼ਟਰੀ ਪ੍ਰਭਾਵ ਅਤੇ ਵਿਸ਼ਵ ਰਾਜਨੀਤੀ ਵਿੱਚ ਉਸ ਦੀ ਅਹਿਮੀਅਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਭਾਰਤ ਵੱਖ-ਵੱਖ ਦੇਸ਼ਾਂ ਨਾਲ ਵਪਾਰਕ, ਆਰਥਿਕ ਅਤੇ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ।

ਕੈਨੇਡੀਅਨ ਪ੍ਰਧਾਨ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਦੋਵੇਂ ਦੇਸ਼ ਆਪਣੇ ਸਬੰਧਾਂ ਨੂੰ ਮੁੜ ਮਜ਼ਬੂਤ ਕਰਨ ਅਤੇ ਵਪਾਰਕ ਸਹਿਯੋਗ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਾਰਨੀ ਦੀ ਇਹ ਟਿੱਪਣੀ ਸੋਸ਼ਲ ਮੀਡੀਆ ’ਤੇ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਲੋਕ ਇਸ ’ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments