Homeਪੰਜਾਬਕੇਂਦਰੀ ਜੇਲ੍ਹ ਫਰੀਦਕੋਟ 'ਚੋਂ ਨਸ਼ੀਲਾ ਪਦਾਰਥ ਤੇ ਮੋਬਾਇਲ ਫ਼ੋਨ ਬਰਾਮਦ

ਕੇਂਦਰੀ ਜੇਲ੍ਹ ਫਰੀਦਕੋਟ ‘ਚੋਂ ਨਸ਼ੀਲਾ ਪਦਾਰਥ ਤੇ ਮੋਬਾਇਲ ਫ਼ੋਨ ਬਰਾਮਦ

ਫਰੀਦਕੋਟ : ਕੇਂਦਰੀ ਜੇਲ੍ਹ ਫਰੀਦਕੋਟ ‘ਚ ਨਸ਼ੀਲੇ ਪਦਾਰਥ ਅਤੇ ਮੋਬਾਇਲ ਫੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਸਰਚ ਅਭਿਆਨ ਦੌਰਾਨ 42 ਗ੍ਰਾਮ ਨਸ਼ੀਲਾ ਪਦਾਰਥ ਜੋ ਚਿੱਟੇ ਵਰਗਾ ਲੱਗਦਾ ਸੀ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ 3 ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਸਹਾਇਕ ਸੁਪਰਡੈਂਟ ਪ੍ਰਭਦਿਆਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 30 ਅਕਤੂਬਰ ਨੂੰ ਨਿਯਮਾਂ ਅਨੁਸਾਰ ਜੇਲ੍ਹ ਦੇ ਅੰਦਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਜਦੋਂ ਕਾਬੂ ਕੀਤੇ ਰਾਮਜੋਤ ਸਿੰਘ ਵਾਸੀ ਦੁਸਾਂਝ ਰੋਡ ਮੋਗਾ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ‘ਚੋਂ 42 ਗ੍ਰਾਮ ਨਸ਼ੀਲਾ ਪਦਾਰਥ ਚਿੱਟਾ ਬਰਾਮਦ ਹੋਇਆ।

ਇਸ ਸਬੰਧੀ ਜਦੋਂ ਰਾਮਜੋਤ ਸਿੰਘ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਬਰਾਮਦ ਨਸ਼ੀਲਾ ਪਦਾਰਥ ਮੁਲਜ਼ਮ ਬਿਲਾਲ ਅਹਿਮਦ ਵਾਸੀ ਪਿੰਡ ਹਰੀ ਨੌ, ਜ਼ਿਲ੍ਹਾ ਫਰੀਦਕੋਟ ਦਾ ਹੈ। ਇਸ ਤੋਂ ਬਾਅਦ ਬਿਲਾਲ ਅਹਿਮਦ ਕੋਲੋਂ ਪੁੱਛਗਿੱਛ ਕਰਨ ‘ਤੇ ਉਸ ਨੇ ਉਕਤ ਨਸ਼ੀਲੇ ਪਦਾਰਥਾਂ ਦੇ ਸਬੰਧ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਵਾਸੀ ਗੰਡੀਵਿੰਡ, ਜ਼ਿਲ੍ਹਾ ਤਰਨਤਾਰਨ ਨਾਲ ਹੋਣ ਬਾਰੇ ਦੱਸਿਆ।

ਸ਼ਿਕਾਇਤ ਅਨੁਸਾਰ ਜਦੋਂ ਲਾਕਅੱਪ ਸੁਖਵਿੰਦਰ ਸਿੰਘ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਗੱਦੇ ਵਿੱਚੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਹੋਇਆ। ਇਸ ਮਾਮਲੇ ਵਿੱਚ ਥਾਣਾ ਸਿਟੀ ਫ਼ਰੀਦਕੋਟ ਦੀ ਪੁਲਿਸ ਨੇ ਤਿੰਨਾਂ ਕੈਦੀਆਂ ਦੇ ਖ਼ਿਲਾਫ਼ ਪੰਜਾਬ ਜੇਲ੍ਹ ਸੁਧਾਰ ਸੇਵਾ ਐਕਟ-2026 ਤੋਂ ਇਲਾਵਾ ਸਬੰਧਤ ਕਾਨੂੰਨਾਂ ਅਤੇ ਜੇਲ੍ਹ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਹਰਚਰਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments