Homeਪੰਜਾਬਬਠਿੰਡਾ ਜ਼ਿਲ੍ਹਾ ਕਚਹਿਰੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮਿਲੀ...

ਬਠਿੰਡਾ ਜ਼ਿਲ੍ਹਾ ਕਚਹਿਰੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮਿਲੀ ਈ-ਮੇਲ

ਬਠਿੰਡਾ : ਜ਼ਿਲ੍ਹਾ ਕਚਹਿਰੀ ਕੰਪਲੈਕਸ ਨੂੰ ਅੱਜ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਹੈ। ਧਮਕੀ ਭਰੀ ਈ-ਮੇਲ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਿਸ ਟੀਮ ਅਦਾਲਤ ਦੀ ਚਾਰਦੀਵਾਰੀ ਵਿੱਚ ਪੁੱਜੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅਦਾਲਤ ਵਿੱਚ ਮੌਜੂਦ ਵਕੀਲਾਂ, ਮੁਲਾਜ਼ਮਾਂ ਅਤੇ ਹੋਰ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।

ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਰਵਿੰਦਰ ਸਿੰਘ ਨੇ ਧਮਕੀ ਭਰੀ ਈ-ਮੇਲ ਮਿਲਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਪੂਰੇ ਅਦਾਲਤੀ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਮਾਰਤ ਵਿੱਚ ਆਉਣ-ਜਾਣ ਵਾਲੇ ਲੋਕਾਂ ਅਤੇ ਸ਼ੱਕੀ ਵਸਤੂਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਈ-ਮੇਲ ਭੇਜਣ ਵਾਲੇ ਵਿਅਕਤੀ ਅਤੇ ਇਸ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਪਹਿਲਾਂ ਵੀ ਮਿਲ ਚੁੱਕੀ ਹੈ ਕਈ ਸੰਸਥਾਵਾਂ ਨੂੰ ਧਮਕੀ
ਬਠਿੰਡਾ ਵਿੱਚ ਸਰਕਾਰੀ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸ ਤੋਂ ਪਹਿਲਾਂ ਰੇਲਵੇ ਸਟੇਸ਼ਨ, ਰੇਲਵੇ ਟ੍ਰੈਕ, ਸਕੂਲ, ਜ਼ਿਲ੍ਹਾ ਅਦਾਲਤ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਨਗਰ ਨਿਗਮ ਨੂੰ ਵੀ ਧਮਕੀ ਭਰੇ ਈ-ਮੇਲ ਮਿਲ ਚੁੱਕੇ ਹਨ। ਹੁਣ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਮੁੜ ਨਿਸ਼ਾਨਾ ਬਣਾਏ ਜਾਣ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments