Homeਪੰਜਾਬਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਸੂਬਾ ਪੱਧਰੀ ਕਾਰਵਾਈ

ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਸੂਬਾ ਪੱਧਰੀ ਕਾਰਵਾਈ

ਜਲੰਧਰ: ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਤਹਿਤ ਸੂਬੇ ਦੇ 28 ਪੁਲਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ 214 ਬੱਸ ਅੱਡਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ।

ਇਸ ਮੁਹਿੰਮ ਦੀ ਨਿਗਰਾਨੀ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਵਿਵਸਥਾ) ਪ੍ਰਵੀਨ ਸਿਨ੍ਹਾ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਟੀਮਾਂ ਤਾਇਨਾਤ ਕਰਕੇ ਚੈਕਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਪੁਲਿਸ ਵੱਲੋਂ ਚਲਾਈ ਗਈ ਇਸ ਮੁਹਿੰਮ ਦੌਰਾਨ ਵੱਖ-ਵੱਖ ਬੱਸ ਅੱਡਿਆਂ ’ਤੇ ਕੁੱਲ 1,161 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਕੰਮ ਲਈ 100 ਤੋਂ ਵੱਧ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 216 ਪੁਲਿਸ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵਿੱਚ 1,500 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਰਹੇ।

ਇਸ ਤੋਂ ਇਲਾਵਾ ਨਸ਼ਾ ਤਸਕਰੀ ਖ਼ਿਲਾਫ਼ ਵੀ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ। ਸੂਬੇ ਭਰ ਵਿੱਚ 301 ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਗਏ। ਇਨ੍ਹਾਂ ਕਾਰਵਾਈਆਂ ਦੌਰਾਨ 86 ਐੱਫ.ਆਈ.ਆਰ ਦਰਜ ਕਰਕੇ 112 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.5 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫ਼ੀਮ, 488 ਨਸ਼ੀਲੀਆਂ ਗੋਲੀਆਂ ਅਤੇ 2.24 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਪੰਜਾਬ ਪੁਲਿਸ ਦੀ ਇਸ ਕਾਰਵਾਈ ਦਾ ਮਕਸਦ ਦੀਵਾਲੀ ਦੇ ਤਿਉਹਾਰ ਦੌਰਾਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਅਤੇ ਨਸ਼ਾ ਤਸਕਰੀ ਵਰਗੀਆਂ ਗਤੀਵਿਧੀਆਂ ’ਤੇ ਰੋਕ ਲਗਾਉਣਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments