ਨਵੀਂ ਦਿੱਲੀ: ਦਿੱਲੀ ਦੇ ਚਾਵੜੀ ਬਾਜ਼ਾਰ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਫਿਲਹਾਲ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।
ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਵਾਲੀ ਥਾਂ ‘ਤੇ ਜੋ ਵੀ ਪਹੁੰਚਿਆ, ਉੱਥੋਂ ਦਾ ਮੰਜ਼ਰ ਦੇਖ ਕੇ ਉਸ ਦੀ ਰੂਹ ਕੰਬ ਗਈ।
ਸਥਾਨਕ ਵਸਨੀਕ ਮੁਹੰਮਦ ਅਲਤਾਫ ਨੇ ਦੱਸਿਆ, “ਮੇਰਾ ਘਰ ਇਸ ਗਲੀ ਦੇ ਬਿਲਕੁਲ ਬਾਹਰ ਹੈ। ਇੱਕ ਨਵੀਂ 2-3 ਮੰਜ਼ਿਲਾ ਇਮਾਰਤ ਬਣ ਰਹੀ ਸੀ। ਜਦੋਂ ਇਮਾਰਤ ਡਿੱਗੀ ਤਾਂ ਸਾਨੂੰ ਤੇਜ਼ ਆਵਾਜ਼ ਸੁਣਾਈ ਦਿੱਤੀ। ਆਲੇ-ਦੁਆਲੇ ਦੀਆਂ ਹੋਰ ਇਮਾਰਤਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।”
NDRF ਦੀ ਟੀਮ ਵੀ ਮੌਕੇ ‘ਤੇ ਪਹੁੰਚੀ
ਫਾਇਰ ਵਿਭਾਗ ਨੂੰ ਅੱਜ ਵੀਰਵਾਰ ਸਵੇਰੇ 9:50 ਵਜੇ ਚਾਵੜੀ ਬਾਜ਼ਾਰ ਵਿੱਚ ਇਮਾਰਤ ਡਿੱਗਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। NDRF ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ।
ਇਮਾਰਤ ਵਿੱਚ ਚੱਲ ਰਿਹਾ ਸੀ ਨਿਰਮਾਣ ਕਾਰਜ
ਜਾਣਕਾਰੀ ਮੁਤਾਬਕ, ਤਿੰਨ ਮੰਜ਼ਿਲਾ ਇਮਾਰਤ ਵਿੱਚ ਨਿਰਮਾਣ ਕਾਰਜ ਚੱਲ ਰਿਹਾ ਸੀ। ਨਿਰਮਾਣ ਕਾਰਜ ਦੌਰਾਨ ਵੀਰਵਾਰ ਸਵੇਰੇ ਅਚਾਨਕ ਇਹ ਹਾਦਸਾ ਵਾਪਰ ਗਿਆ।
ਰਾਹਤ ਅਤੇ ਬਚਾਅ ਕਾਰਜ ਵਿੱਚ ਜੁਟੀਆਂ ਟੀਮਾਂ
ਐਸਓ ਡੀਕੇ ਰਾਏ ਦੇ ਮੁਤਾਬਕ, ਚਾਵੜੀ ਬਾਜ਼ਾਰ ਵਿੱਚ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਹੈ। ਇਮਾਰਤ ਦੇ ਅੰਦਰ ਕੋਈ ਵਿਅਕਤੀ ਫਸਿਆ ਹੋ ਸਕਦਾ ਹੈ। ਫਿਲਹਾਲ ਟੀਮਾਂ ਰਾਹਤ ਅਤੇ ਬਚਾਅ ਕਾਰਜ ਵਿੱਚ ਜੁਟੀਆਂ ਹੋਈਆਂ ਹਨ।
ਘਟਨਾ ਵਾਲੀ ਥਾਂ ‘ਤੇ ਪਹੁੰਚੀ ਬਚਾਅ ਟੀਮ
ਸ਼ੁਰੂਆਤੀ ਜਾਣਕਾਰੀ ਮੁਤਾਬਕ, ਇਹ ਹਾਦਸਾ ਮੈਟਰੋ ਸਟੇਸ਼ਨ ਦੇ ਸਾਹਮਣੇ ਚਾਵੜੀ ਬਾਜ਼ਾਰ ਵਿੱਚ ਵਾਪਰਿਆ ਹੈ।










