Homeਪੰਜਾਬਲੁਧਿਆਣਾ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ

ਲੁਧਿਆਣਾ ‘ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ

ਲੁਧਿਆਣਾ: ਲੁਧਿਆਣਾ ਦੇ ਈਸਾ ਨਗਰੀ ਪੁਲੀ ਇਲਾਕੇ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਤੇਜ਼ ਰਫ਼ਤਾਰ ਹੁੰਡਈ ਵਰਨਾ ਕਾਰ ਬੇਕਾਬੂ ਹੋ ਕੇ ਸੜਕ ‘ਤੇ ਜਾ ਰਹੇ ਲੋਕਾਂ ਵਿੱਚ ਜਾ ਵੜੀ। ਇਸ ਹਾਦਸੇ ਵਿੱਚ ਕਰੀਬ ਪੰਜ ਲੋਕ ਕਾਰ ਦੀ ਲਪੇਟ ਵਿੱਚ ਆ ਗਏ, ਜਦਕਿ ਇੱਕ ਸਬਜ਼ੀ ਵਿਕਰੇਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹੋਰ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਵਜੋਂ ਹੋਈ ਹੈ, ਜੋ ਬੂਥਗੜ੍ਹ ਦੀ ਸਰਸਾਲੀ ਕਾਲੋਨੀ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਜਗਤਾਰ ਸਿੰਘ ਪਿਛਲੇ ਕਰੀਬ 20 ਸਾਲਾਂ ਤੋਂ ਇਸ ਇਲਾਕੇ ਵਿੱਚ ਸਬਜ਼ੀ ਵੇਚਣ ਦਾ ਕੰਮ ਕਰ ਰਿਹਾ ਸੀ।

ਚਸ਼ਮਦੀਦਾਂ ਮੁਤਾਬਕ ਹਾਦਸਾ ਸਵੇਰੇ ਕਰੀਬ 8 ਵਜੇ ਵਾਪਰਿਆ। ਕਾਰ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਪਹਿਲਾਂ ਕਾਰ ਨੇ ਜਗਤਾਰ ਸਿੰਘ ਦੀ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰੀ ਅਤੇ ਉਸ ਨੂੰ ਸਕੂਟੀ ਸਮੇਤ ਕਾਫ਼ੀ ਦੂਰ ਤੱਕ ਘੜੀਸਦੀ ਲੈ ਗਈ। ਇਸ ਤੋਂ ਬਾਅਦ ਕਾਰ ਨੇ ਸੜਕ ‘ਤੇ ਪੈਦਲ ਜਾ ਰਹੇ ਹੋਰ ਲੋਕਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।

ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਚਲਾ ਰਿਹਾ ਨੌਜਵਾਨ ਕਥਿਤ ਤੌਰ ‘ਤੇ ਗੱਡੀ ਚਲਾਉਣੀ ਸਿੱਖ ਰਿਹਾ ਸੀ। ਇਲਾਕੇ ਵਿੱਚ ਭੀੜ ਹੋਣ ਕਾਰਨ ਉਹ ਘਬਰਾ ਗਿਆ ਅਤੇ ਕਾਰ ਉਸ ਦੇ ਕਾਬੂ ਤੋਂ ਬਾਹਰ ਹੋ ਗਈ। ਕਰੀਬ 50 ਮੀਟਰ ਅੱਗੇ ਜਾ ਕੇ ਕਾਰ ਸੜਕ ਕਿਨਾਰੇ ਖੜ੍ਹੀਆਂ ਸਕੂਟੀਆਂ ਨਾਲ ਟਕਰਾ ਕੇ ਰੁਕੀ।

ਹਾਦਸੇ ਵਿੱਚ ਜ਼ਖ਼ਮੀ ਹੋਏ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਪੈਦਲ ਜਾ ਰਿਹਾ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਸਬਜ਼ੀ ਵਿਕਰੇਤਾ ਨੂੰ ਟੱਕਰ ਮਾਰੀ ਅਤੇ ਫਿਰ ਉਸ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ ਸੀ। ਉਸ ਦੇ ਸਿਰ, ਹੱਥ ਅਤੇ ਪਿੱਠ ‘ਤੇ ਸੱਟਾਂ ਲੱਗੀਆਂ ਹਨ।

ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ-3 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।

ਥਾਣਾ ਡਿਵੀਜ਼ਨ ਨੰਬਰ-3 ਦੇ ਐਸਐਚਓ ਗੁਰਜੀਤ ਸਿੰਘ ਮੁਤਾਬਕ ਕਾਰ ਚਾਲਕ ਦੀ ਪਛਾਣ ਤਮਨਜੋਤ ਸਿੰਘ ਵਜੋਂ ਹੋਈ ਹੈ, ਜੋ ਫੀਲਡ ਗੰਜ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਉਮਰ ਕਰੀਬ 20 ਤੋਂ 22 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗ ਸਕੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments