Homeਹਰਿਆਣਾਹਰਿਆਣਾ 'ਚ 5 HCS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ, ਪੜ੍ਹੋ ਪੂਰੀ ਸੂਚੀ

ਹਰਿਆਣਾ ‘ਚ 5 HCS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ: ਹਰਿਆਣਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਸਰਕਾਰ ਨੇ ਅੱਜ ਇੱਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਹਰਿਆਣਾ ਸਰਕਾਰ ਨੇ 5 HCS ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ, ਰਾਜਪਾਲ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ 5 HCS ਅਧਿਕਾਰੀਆਂ ਦੇ ਤਬਾਦਲੇ ਕਰਕੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਪੂਰੀ ਸੂਚੀ

  • ਧੀਰਜ ਚਾਹਲ ਨੂੰ HCS ਅਧਿਕਾਰੀ ਨਿਸ਼ੂ ਉਰਫ਼ ਨਮਰਤਾ ਸਿੰਗਲ ਦੀ ਥਾਂ ਨਿਯੁਕਤ ਕੀਤਾ ਗਿਆ ਹੈ।
  • ਸੰਜੇ ਬਿਸ਼ਨੋਈ ਨੂੰ ਮਾਲੀਆ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਡਿਪਟੀ ਸਕੱਤਰ ਲਗਾਇਆ ਗਿਆ ਹੈ।
  • ਗੌਰਵ ਗੁਪਤਾ ਨੂੰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-cum-ਸਕੱਤਰ, RTA ਫਤਿਹਾਬਾਦ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
  • ਰੋਹਿਤ ਕੁਮਾਰ ਨੂੰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-cum-ਸਕੱਤਰ, RTA ਹਿਸਾਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
  • ਅਜੈ ਸਿੰਘ ਨੂੰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-cum-ਸਕੱਤਰ, RTA ਸਿਰਸਾ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments