Homeਪੰਜਾਬਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਕੁਲਜੀਤ ਸਿੰਘ ਬਜਵਾੜਾ ਨੇ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਕੁਲਜੀਤ ਸਿੰਘ ਬਜਵਾੜਾ ਨੇ ਦਿੱਤਾ ਅਸਤੀਫ਼ਾ

ਹੁਸ਼ਿਆਰਪੁਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਉੱਥੇ ਹੀ ਦਲ-ਬਦਲੀ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸੇ ਦੌਰਾਨ ਇੱਕ ਖ਼ਬਰ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਦੇ ਇੱਕ ਆਗੂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਤੋਂ ਕੁਲਜੀਤ ਸਿੰਘ ਬਜਵਾੜਾ ਨੇ ਪਾਰਟੀ ਛੱਡ ਦਿੱਤੀ ਹੈ।

ਕੁਲਜੀਤ ਸਿੰਘ ਬਜਵਾੜਾ ਨੇ ਘਰੇਲੂ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ਪਾਰਟੀ ਛੱਡਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੋਇਆ ਕਿ ਅਸਤੀਫ਼ਾ ਦੇਣ ਤੋਂ ਬਾਅਦ ਉਹ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣਗੇ ਜਾਂ ਫਿਰ ਰਾਜਨੀਤੀ ਤੋਂ ਦੂਰੀ ਬਣਾ ਲੈਣਗੇ। ਉਨ੍ਹਾਂ ਦੇ ਅਸਤੀਫ਼ੇ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਦੀ ਦਾਅਵੇਦਾਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕੁਲਜੀਤ ਬਜਵਾੜਾ ਦੇ ਅਸਤੀਫ਼ਾ ਦੇਣ ਤੋਂ ਬਾਅਦ ਜ਼ਿਲ੍ਹੇ ਵਿੱਚ ਨਵੀਂ ਚਰਚਾ ਛਿੜ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments