Homeਪੰਜਾਬਅੰਤਿਮ ਸਸਕਾਰ ਲਈ ਮਾਨਸਾ ਪਹੁੰਚੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ

ਅੰਤਿਮ ਸਸਕਾਰ ਲਈ ਮਾਨਸਾ ਪਹੁੰਚੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ

ਮਾਨਸਾ : ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਸਮਾਜ ਸੇਵੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਮਾਨਸਾ ਪਹੁੰਚ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਹਿਲਾਂ ਧਰਨੇ ਵਾਲੀ ਥਾਂ ’ਤੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਘਰ ਲਿਜਾਇਆ ਗਿਆ। ਜਿਵੇਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚੀ ਤਾਂ ਮਾਹੌਲ ਬੇਹੱਦ ਗਮਗੀਨ ਹੋ ਗਿਆ।

ਝੋਟਾ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਪਿਤਾ ਭੀਮ ਸਿੰਘ ਦਾ ਵੱਡਾ ਐਲਾਨ

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਸਮਾਜ ਸੇਵੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰ ਦੇ ਸਾਹਮਣੇ ਇੱਕ ਵੱਡੀ ਮੰਗ ਰੱਖੀ ਹੈ।

ਭੀਮ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਮਾਨਸਾ ਦੇ ਐੱਸ.ਐੱਸ.ਪੀ. ਦਾ ਤਬਾਦਲਾ ਨਹੀਂ ਹੋ ਜਾਂਦਾ, ਉਹ ਭੁੱਖ ਹੜਤਾਲ ’ਤੇ ਰਹਿਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਮੈਨੂੰ ਮਜਬੂਰ ਨਾ ਕਰੇ, ਪਰ ਮੈਂ ਆਪਣੇ ਵਾਅਦੇ ’ਤੇ ਕਾਇਮ ਹਾਂ। ਉਨ੍ਹਾਂ ਨੇ 5 ਨਵੰਬਰ ਤੋਂ ਆਪਣੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਅੱਜ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰਨਗੇ ਅਤੇ ਅੰਦੋਲਨ ਦੌਰਾਨ ਉਨ੍ਹਾਂ ਦਾ ਸਾਥ ਦੇਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਅੰਦੋਲਨਕਾਰੀਆਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਸੇ ਵੀ ਤਰ੍ਹਾਂ ਦਾ ਹੰਗਾਮਾ ਨਾ ਕਰਨ ਲਈ ਵੀ ਕਿਹਾ।

ਭੀਮ ਸਿੰਘ ਨੇ ਅੱਜ ਇੱਕ ਵਾਰ ਫਿਰ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਰਾਬ ਛੱਡਣ ਦੀ ਵੀ ਅਪੀਲ ਕੀਤੀ।

ਭੀਮ ਸਿੰਘ ਨੇ ਮੁੜ ਕਿਹਾ ਕਿ ਜੇਕਰ ਮਾਨਸਾ ਦੇ ਐੱਸ.ਐੱਸ.ਪੀ. ਦਾ ਤਬਾਦਲਾ ਨਹੀਂ ਕੀਤਾ ਗਿਆ ਤਾਂ ਉਹ ਇਸ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments