Homeਪੰਜਾਬਪੰਜਾਬ 'ਚ ਪ੍ਰਦੂਸ਼ਣ ਦਾ ਕਹਿਰ, ਕਈ ਥਾਵਾਂ 'ਤੇ AQI 500 ਤੋਂ ਪਾਰ

ਪੰਜਾਬ ‘ਚ ਪ੍ਰਦੂਸ਼ਣ ਦਾ ਕਹਿਰ, ਕਈ ਥਾਵਾਂ ‘ਤੇ AQI 500 ਤੋਂ ਪਾਰ

ਪਟਿਆਲਾ: ਦੀਵਾਲੀ ਮੌਕੇ ਚੱਲੇ ਪਟਾਕਿਆਂ ਅਤੇ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਕਾਰਨ ਪੰਜਾਬ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਹੋ ਗਈ ਹੈ। ਸੂਬੇ ਦੇ ਕਈ ਪ੍ਰਮੁੱਖ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਸਥਿਤੀ ਤੱਕ ਪਹੁੰਚ ਗਿਆ ਹੈ। ਕਈ ਥਾਵਾਂ ‘ਤੇ ਏਅਰ ਕੁਆਲਿਟੀ ਇੰਡੈਕਸ (AQI) 500 ਤੋਂ ਵੀ ਉੱਪਰ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਵਾਲੇ ਦਿਨ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 1,152 ਨਵੀਆਂ ਘਟਨਾਵਾਂ ਸਾਹਮਣੇ ਆਈਆਂ। ਇਨ੍ਹਾਂ ਮਾਮਲਿਆਂ ਨਾਲ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ ਦੀ ਗਿਣਤੀ 3,300 ਤੋਂ ਪਾਰ ਹੋ ਗਈ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਸਾੜੀ ਗਈ ਪਰਾਲੀ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸੰਗਰੂਰ ਸਭ ਤੋਂ ਅੱਗੇ ਰਿਹਾ, ਜਿੱਥੇ 194 ਘਟਨਾਵਾਂ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਵਿੱਚ 157, ਬਠਿੰਡਾ ਵਿੱਚ 132, ਪਟਿਆਲਾ ਵਿੱਚ 92 ਅਤੇ ਬਰਨਾਲਾ ਵਿੱਚ 91 ਥਾਵਾਂ ‘ਤੇ ਪਰਾਲੀ ਨੂੰ ਅੱਗ ਲਗਾਈ ਗਈ।

ਮਾਹਰਾਂ ਦਾ ਕਹਿਣਾ ਹੈ ਕਿ ਨਵੰਬਰ ਦੇ ਮਹੀਨੇ ਦੌਰਾਨ ਮੌਸਮ ਵਿੱਚ ਹੋਣ ਵਾਲੀਆਂ ਤਬਦੀਲੀਆਂ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਹੋਰ ਗੰਭੀਰ ਹੋ ਜਾਂਦੀ ਹੈ। ਸਵੇਰ ਅਤੇ ਰਾਤ ਵੇਲੇ ਹਵਾਵਾਂ ਦੀ ਰਫ਼ਤਾਰ ਘੱਟ ਹੋਣ ਕਾਰਨ ਧੂੰਆਂ ਅਤੇ ਪ੍ਰਦੂਸ਼ਿਤ ਕਣ ਹਵਾ ਵਿੱਚ ਉੱਪਰ ਜਾਣ ਦੀ ਬਜਾਏ ਜ਼ਮੀਨ ਦੇ ਨੇੜੇ ਹੀ ਇਕੱਠੇ ਹੋ ਜਾਂਦੇ ਹਨ। ਇਸ ਨਾਲ ਕਈ ਇਲਾਕਿਆਂ ਵਿੱਚ ਧੂੰਏਂ ਦੀ ਸੰਘਣੀ ਪਰਤ ਬਣ ਜਾਂਦੀ ਹੈ।

ਝੋਨੇ ਦੀ ਵਾਢੀ ਪੱਛੜਨ ਕਾਰਨ ਕਿਸਾਨਾਂ ਕੋਲ ਸਮਾਂ ਘੱਟ

ਅਕਤੂਬਰ ਮਹੀਨੇ ਵਿੱਚ ਖ਼ਰਾਬ ਮੌਸਮ ਕਾਰਨ ਝੋਨੇ ਦੀ ਵਾਢੀ ਲਗਭਗ 15 ਦਿਨ ਪੱਛੜ ਗਈ ਸੀ। ਦੂਜੇ ਪਾਸੇ ਕਣਕ ਦੀ ਬਿਜਾਈ ਲਈ 1 ਤੋਂ 15 ਨਵੰਬਰ ਦਾ ਸਮਾਂ ਅਹਿਮ ਮੰਨਿਆ ਜਾਂਦਾ ਹੈ। ਇਸ ਕਾਰਨ ਕਿਸਾਨਾਂ ਕੋਲ ਝੋਨੇ ਦੀ ਫ਼ਸਲ ਵੇਚਣ ਅਤੇ ਪਰਾਲੀ ਦੇ ਪ੍ਰਬੰਧਨ ਲਈ ਸਮਾਂ ਘੱਟ ਰਹਿ ਗਿਆ ਹੈ।

ਹਾਲਾਂਕਿ, ਅੰਕੜਿਆਂ ਮੁਤਾਬਕ ਸਾਲ 2021 ਵਿੱਚ ਪਰਾਲੀ ਸਾੜਨ ਦੇ 87,162 ਮਾਮਲੇ ਦਰਜ ਹੋਏ ਸਨ, ਜਦਕਿ 2025 ਵਿੱਚ ਇਹ ਗਿਣਤੀ ਘਟ ਕੇ 5,574 ਰਹਿ ਗਈ ਸੀ। ਇਸ ਨੂੰ ਪਰਾਲੀ ਪ੍ਰਬੰਧਨ ਅਤੇ ਜਾਗਰੂਕਤਾ ਦੇ ਯਤਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਸਿਹਤ ਮਾਹਰਾਂ ਨੇ ਦਿੱਤੀ ਸਾਵਧਾਨ ਰਹਿਣ ਦੀ ਸਲਾਹ

ਵਧਦੇ ਹਵਾ ਪ੍ਰਦੂਸ਼ਣ ਨੂੰ ਦੇਖਦਿਆਂ ਸਿਹਤ ਮਾਹਰਾਂ ਨੇ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਲਈ ਕਿਹਾ ਹੈ। ਪ੍ਰਦੂਸ਼ਿਤ ਹਵਾ ਕਾਰਨ ਦਮਾ, ਸਾਹ ਅਤੇ ਦਿਲ ਦੇ ਮਰੀਜ਼ਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਅੱਖਾਂ ਵਿੱਚ ਜਲਣ ਅਤੇ ਗਲੇ ਦੀ ਐਲਰਜੀ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।

ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਬਿਮਾਰ ਲੋਕਾਂ ਨੂੰ ਸਵੇਰ ਵੇਲੇ ਬਾਹਰ ਸੈਰ ਕਰਨ ਤੋਂ ਬਚਣ ਅਤੇ ਜ਼ਰੂਰਤ ਪੈਣ ‘ਤੇ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦਾ AQI

ਸ਼ਹਿਰ 7 ਨਵੰਬਰ 8 ਨਵੰਬਰ 9 ਨਵੰਬਰ
ਅੰਮ੍ਰਿਤਸਰ 153 500 ਤੋਂ ਵੱਧ 474
ਜਲੰਧਰ 322 500 ਤੋਂ ਵੱਧ 333
ਲੁਧਿਆਣਾ 334 500 ਤੋਂ ਵੱਧ 500
ਪਟਿਆਲਾ 305 427 ਤੋਂ ਵੱਧ 478
ਮੰਡੀ ਗੋਬਿੰਦਗੜ੍ਹ 344 477

483

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments