Homeਪੰਜਾਬਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਔਰਤ ਦਰੜਿਆ, ਮੌਕੇ 'ਤੇ ਹੀ ਹੋਈ ਮੌਤ

ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਔਰਤ ਦਰੜਿਆ, ਮੌਕੇ ‘ਤੇ ਹੀ ਹੋਈ ਮੌਤ

ਲੁਧਿਆਣਾ: ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਨੇੜੇ ਹੋਏ ਦਰਦਨਾਕ ਸੜਕ ਹਾਦਸੇ ‘ਚ ਇਕ ਬਜ਼ੁਰਗ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਔਰਤ ਸੜਕ ਕਿਨਾਰੇ ਜਾ ਰਹੀ ਸੀ। ਇਸੇ ਦੌਰਾਨ ਜਲੰਧਰ ਵੱਲੋਂ ਆ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਗੰਭੀਰ ਸੀ ਕਿ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ 75 ਸਾਲਾ ਬਿਮਲਾ ਦੇਵੀ ਵਾਸੀ ਜਲੰਧਰ ਵਜੋਂ ਹੋਈ ਹੈ। ਉਹ ਲੁਧਿਆਣਾ ਦੇ ਅਸ਼ੋਕ ਨਗਰ ਸਲੇਮ ਟਾਬਰੀ ਵਿਖੇ ਆਪਣੀ ਧੀ ਨੂੰ ਮਿਲਣ ਆਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਏ.ਐਸ.ਆਈ. ਪ੍ਰੇਮ ਚੰਦ ਨੇ ਦੱਸਿਆ ਕਿ ਅਣਪਛਾਤੇ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਔਰਤ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments